ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿਮਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ ੴਹਟਟਪ://ਯੂ.ਜੀ.ਸੀ. ਹਿਊਮਨ ਰਿਸੋਰਸ ਡਿਵਲਪਮੈਂਟ ਸੈਂਟਰ ‘ਚ “ਭਾਸ਼ਾ ਅਤੇ ਸਾਹਿਤ ਵਿਸ਼ੇ `ਤੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਇਸ ਵਰਕਸ਼ਾਪ ਵਿਚ ਭਾਸ਼ਾ ਫੈਕਲਟੀ ਦੇ 40 ਖੋਜਾਰਥੀਆਂ ਨੇ ਹਿੱਸਾ ਲਿਆ।
ਕਾਲਜ ਵਿਕਾਸ ਕੌਂਸਲ ਦੇ ਡੀਨ ਪ੍ਰੋ. ਟੀ.ਐਸ ਬੈਨੀਪਾਲ ਨੇ ਉਦਘਾਟਨੀ ਜਦਕਿ ਸਮਾਪਤੀ ਸੈਸ਼ਨ ਦੀ ਪ੍ਰਧਾਨਗੀ ਪ੍ਰੋ. ਐਸ.ਐਸ ਬਹਿਲ, ਡੀਨ, ਵਿਦਿਆਰਥੀ ਭਲਾਈ ਨੇ ਕੀਤੀ।ਸਕੂਲ ਆਫ ਪੰਜਾਬੀ ਸਟੱਡੀਜ਼ ਦੇ ਮੁਖੀ ਅਤੇ ਵਰਕਸ਼ਾਪ ਦੇ ਕੋਆਰਡੀਨੇਟਰ ਪ੍ਰੋਫੈਸਰ ਰਮਿੰਦਰ ਕੌਰ ਨੇ ਵਰਕਸ਼ਾਪ ਬਾਰੇ ਜਾਣਕਾਰੀ ਦਿੱਤੀ। ਕੇਂਦਰ ਦੇ ਡਾਇਰੈਕਟਰ ਪ੍ਰੋ. ਜਤਿੰਦਰ ਸਿੰਘ ਨੇ ਸੁਆਗਤੀ ਭਾਸ਼ਣ ਦਿੰਦਿਆਂ ਕੇਂਦਰ ਦੇ ਟੀਚਿਆਂ ਅਤੇ ਉਦੇਸ਼ਾਂ ਨੂੰ ਸਾਂਝਾ ਕੀਤਾ।ਇਸ ਮੌਕੇ ਭਾਗ ਲੈਣ ਵਾਲੇ ਖੋਜਾਰਥੀਆਂ ਨੂੰ ਸਰਟੀਫਿਕੇਟ ਵੀ ਪ੍ਰਦਾਨ ਕੀਤੇ ਗਏ ।
ਪ੍ਰੋ. ਬੈਨੀਪਾਲ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਖੋਜ ਤਕਨੀਕਾਂ ਦੇ ਖੇਤਰ ਵਿੱਚ ਖੋਜਾਰਥੀਆਂ ਲਈ ਇਹ ਵਰਕਸ਼ਾਪ ਲਗਾਉਣ ਦੀ ਪ੍ਰਸੰਸਾਂ ਕਰਦਿਆਂ ਕਿਹਾ ਕਿ ਇਹ ਵਰਕਸ਼ਾਪ ਖੇਤਰ ਨਾਲ ਜੁੜੇ ਖੋਜਾਰਥੀਆਂ ਲਈ ਲਾਹੇਵੰਦ ਹੋਵੇਗੀ।ਉਨ੍ਹਾਂ ਸਾਹਿਤ ਨੂੰ ਸਮਾਜ ਦਾ ਸ਼ੀਸ਼ਾ ਦੱਸਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਭਾਸ਼ਾ ਅਤੇ ਸਾਹਿਤ ਨੇ ਦੇਸ਼ ਅਤੇ ਸਮਾਜ ਨੂੰ ਸੇਧ ਦੇਣ ਲਈ ਅਹਿਮ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਨੌਜਵਾਨ ਅਧਿਆਪਕਾਂ ਨੂੰ ਆਪਣੇ ਆਚਾਰ ਅਤੇ ਵਿਹਾਰ ਵਿਚ ਨੈਤਿਕ ਕਦਰਾਂ ਕੀਮਤਾਂ ਅਪਣਾਉਂਦੇ ਹੋਏ ਨੌਜੁਆਨਾਂ ਨੂੰ ਸਿਖਿਆ ਦੇਣੀ ਚਾਹੀਦੀ ਹੈ।
ਪ੍ਰੋ. ਐਸ.ਐਸ ਬਹਿਲ ਨੇ ਸਮਾਪਤੀ ਭਾਸ਼ਣ ਵਿਚ ਕਿਹਾ ਕਿ ਵਿਦਿਆਰਥੀਆਂ ਦੀ ਮਾਨਸਿਕਤਾ ਵਿਚ ਮਾਂ ਬੋਲੀ ਅਹਿਮ ਭੂਮਿਕਾ ਰੱਖਦੀ ਹੈ।ਅੱਜ ਦੇ ਵਿਸ਼ਵ-ਵਿਆਪੀ ਸੰਸਾਰ ਵਿਚ, ਸਥਾਨਕ ਭਾਸ਼ਾਵਾਂ ਦੀ ਹੋਂਦ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਅਧਿਆਪਕਾਂ ਅਤੇ ਵਿਦਵਾਨਾਂ ਨੂੰ ਇਸ ਮੁੱਦੇ ਪ੍ਰਤੀ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਨਿਰਸੰਦੇਹ, ਹੋਰਨਾਂ ਭਾਸ਼ਾਵਾਂ ਜਾਂ ਸਾਹਿਤ ਦੀ ਮੁਹਾਰਤ ਹਾਸਲ ਕਰਨਾ ਚੰਗਾ ਹੈ, ਪਰ ਇਹ ਆਪਣੀ ਖੁੱਦ ਦੀ ਮਾਤ ਭਾਸ਼ਾ ਨੂੰ ਵਿਸਾਰਨਾ ਨਹੀਂ ਚਾਹੀਦਾ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media