Monday, September 28, 2026

ਸਕੂਲ ਆਫ ਆਰਗੈਨਿਕ ਫਾਰਮਿੰਗ ਦੇ ਸਹਿਯੋਗ ਵਿਸ਼ੇਸ਼ ਸਿਖਲਾਈ 27 ਫਰਵਰੀ ਨੂੰ

PPN05020201817ਪਠਾਨਕੋਟ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜਤਿ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਖੇਤੀਬਾੜੀ ਵਿਭਾਗ ਵਲੋਂ ਬਲਾਕ ਪਠਾਨਕੋਟ ਵਿੱਚ ਹੋ ਰਹੇ ਖੇਤੀ ਕਾਰਜਾਂ ਅਤੇ ਸਾਲ 2017-18 ਦੌਰਾਨ ਕੀਤੇ ਜਾਣ ਵਾਲੇ ਕਾਰਜਾਂ ਦੀ ਕਾਰਜ ਯੋਜਨਾ ਬਨਾਉਣ ਲਈ ਸਥਾਨਕ ਦਫਤਰ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿੱਚ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਲਵ ਕੁਮਾਰ ਬਲਾਕ ਟੈਕਨੀਕਲ ਮੈਨੇਜ਼ਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਸੁਦੇਸ਼ ਕੁਮਾਰ, ਨਿਰਪਜੀਤ ਸਿੰਘ ਬਲਵਿੰਦਰ ਕੁਮਾਰ, ਅਰਮਾਨ ਮਹਾਜਨ ਸਹਾਇਕ ਟੈਕਨੀਕਲ ਮੰੇਨੇਜ਼ਰ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਬਲਾਕ ਪਠਾਨਕੋਟ ਵਿੱਚ ਕਣਕ ਦੀ ਫਸਲ ਉੱਪਰ ਫਿਲਹਾਲ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਦਾ ਹਮਲਾ ਨਹੀਂ ਹੋਇਆ ਫਿਰ ਵੀ ਕਿਸਾਨਾਂ ਨੂੰ ਚੌਕਸ ਰਹਿਣ ਦੀ ਜ਼ਰੂਰਤ ਹੈ।ਉਨਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਕਣਕ ਦੀ ਫਸਲ ਉੱਪਰ ਪੀਲੀ ਕੁੰਗੀ ਦੀ ਸੰਭਾਵਿਤ ਹਮਲੇ ਨੂੰ ਰੋਕਣ ਲਈ ਪਿੰਡਾਂ ਵਿੱਚ ਨਿਰੰਤਰ ਦੌਰੇ ਕਰਕੇ ਕਿਸਾਨਾਂ ਨੂੰ ਜਾਗਰੁਕ ਕੀਤਾ ਜਾਵੇ ਤਾਂ ਜੋ ਇਸ ਬਿਮਾਰੀ ਨੂੰ ਸ਼ੁਰੂ ਵਿੱਚ ਹੀ ਰੋਕਿਆ ਜਾ ਸਕੇ।ਉਨਾਂ ਕਿਹਾ ਕਿ ਖੇਤੀਬਾੜੀ ਵਿਭਾਗ ਵੱਲੋਂ ਕੀਤੀਆਂ ਕੋਸ਼ਿਸ਼ਾਂ ਸਦਕਾ ਕਮਾਦ ਦਾ ਪ੍ਰਤੀ ਹੈਕਟੇਅਰ ਪੈਦਾਵਾਰ ਪਿਛਲੇ ਸਾਲ ਨਾਲੋਂ ਵਧੇਰੇ ਆ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਪੱਖੋਂ ਕਾਫੀ ਫਾਇਦਾ ਹੋਵੇਗਾ।ਉਨਾਂ ਕਿਹਾ ਕਿ ਸ਼ਹਿਰ ਪਠਾਨਕੋਟ ਦੇ ਵਸਨੀਕਾਂ ਨੂੰ ਕੀਟਨਾਸ਼ਕ ਰਹਿਤ ਜੈਵਿਕ ਤਰੀਕਿਆਂ ਨਾਲ ਤਿਆਰ ਦਾਲਾਂ, ਕਣਕ, ਬਾਸਮਤੀ, ਮੱਕੀ, ਤਿਲ ਅਤੇ ਗੁੜ ਮੁਹੱਈਆ ਕਰਵਾਉਣ ਲਈ ਬਲਾਕ ਪਠਾਨਕੋਟ ਵਿੱਚ ਜੈਵਿਕ ਖੇਤੀ ਉਤਸ਼ਾਹਿਤ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ, ਜਿਸ ਤਹਿਤ ਸ਼ੁਰੂ ਵਿੱਚ 50 ਕਿਸਾਨਾਂ ਦੀ ਚੋਣ ਕਰ ਲਈ ਗਈ ਹੈ ਇਨਾਂ ਨੌਜਵਾਨ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਕੂਲ ਆਫ ਆਰਗੈਨਿਕ ਫਾਰਮਿੰਗ ਦੇ ਸਹਿਯੋਗ ਨਾਲ ਮਿਤੀ 27 ਫਰਵਰੀ 2018 ਨੂੰ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿੱਚ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਤੇ ਨੌਜਵਾਨ ਕਿਸਾਨਾਂ ਨੂੰ ਕਿਸਾਨ ਸੰਗਠਨ ਵਿੱਚ ਸੰਗਠਤ ਕਰਕੇ ਜੈਵਿਕ ਖੇਤੀ ਕਰਵਾਈ ਜਾਵੇਗੀ।
ਉਨਾਂ ਕਿਹਾ ਕਿ ਨੌਜਵਾਨ ਕਿਸਾਨਾਂ ਦੀ ਯੂਥ ਕਿਸਾਨ ਕਲੱਬ ਦਾ ਗਠਨ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਕਿਸਾਨਾਂ ਅੰਦਰ ਖੇਤੀ ਕਿੱਤੇ ਪ੍ਰਤੀ ਰੁਚੀ ਪੈਦਾ ਕੀਤੀ ਜਾ ਸਕੇ।ਉਨਾਂ ਕਿਹਾ ਕਿ ਗਠਨ ਗਠਿਤ ਜਾਣ ਵਾਲੀ ਕਲੱਬ ਦੀ ਹਰ ਮਹੀਨੇ ਮੀਟਿੰਗ ਹੋਿੲਆ ਕਰੇਗੀ ਜਿਸ ਵਿੱਚ ਖੇਤੀ ਨਾਲ ਸੰਬੰਧਤ ਸਮੱਸਿਆਵਾਂ ਬਾਰੇ ਵਿਚਾਰ ਕਰਨ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਮਾਹਿਰਾਂ ਵੱਲੋਂ ਜਾਣਕਾਰੀ ਦਿੱਤੀ ਜਾਇਆ ਕਰੇਗੀ।ਉਨਾਂ ਕਿਹਾ ਕਿ ਇਸ ਨਾਲ ਜਿਥੇ ਖੇਤੀ ਤਕਨੀਕਾਂ ਨੂੰ ਕਿਸਾਨਾਂ ਤੱਕ ਪਹੁੰਚਾਉਣ ਵਿੱਚ ਮਦਦ ਮਿਲੇਗੀ, ਉਥੇ ਕਿਸਾਨਾਂ ਦੀ ਪ੍ਰਤੀ ਹੈਕਟੇਅਰ ਆਮਦਨ ਵਿੱਚ ਵਾਧਾ ਕਰਨ ਵਿੱਚ ਵੀ ਮਦਦ ਮਿਲੇਗੀ।ਉਨਾਂ ਸਮੂਹ ਸਟਾਫ ਨੂੰ ਕਿਹਾ ਕਿ ਹਰੇਕ ਪਿੰਡ ਵਿੱਚੋਂ ਘੱਟੋ ਘੱਟ 2 ਅਗਾਂਹਵਧੂ ਸੋਚ ਰੱਖਣ ਵਾਲੇ ਨੌਜਵਾਨ ਕਿਸਾਨਾਂ ਨੂੰ ਇਸ ਕਲੱਬ ਨਾਲ ਜੋੜਿਆ ਜਾਵੇ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕੀਤਾ ਜਾ ਸਕੇ।ਉਨਾਂ ਕਿਹਾ ਕਿ ਖੇਤੀ ਉਤਪਾਦਾਂ ਦੇ ਸਿੱਧੇ ਮੰਡੀਕਰਨ ਨੂੰ ਉਤਸ਼ਾਹਿਤ ਕਰਨ ਲਈ ਸ਼ਹਿਰ ਪਠਾਨਕੋਟ ਦੇ ਖੱਪਤਕਾਰਾਂ ਦੀ ਮੰਗ ਅਨੁਸਾਰ ਜ਼ਹਿਰ ਮੁਕਤ ਖੇਤੀ ਉਤਪਾਦ ਪੰਜੀਕ੍ਰਿਤ ਕਿਸਾਨਾਂ ਤੋਂ ਤਿਆਰ ਕਰਵਾ ਕੇ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਹਰੇਕ ਹਫਤੇ ਬਲਾਕ ਪਠਾਨਕੋਟ ਦੇ ਇੱਕ ਪਿੰਡ ਵਿੱਚ ਇੱਕ ਕਿਸਾਨ ਸਿਖਲਾਈ ਕੈਂਪ ਲਗਾਇਆ ਜਾਇਆ ਕਰੇਗਾ।ਉਨਾਂ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੋ ਕਿਸਾਨ ਜੈਵਿਕ ਖੇਤੀ ਕਰਨਾ ਚਾਹੁੰਦੇ ਹਨ,ਉਹ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ 10 ਤੱਕ ਆਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply