ਸਮਰਾਲਾ, 5 ਫਰਵਰੀ (ਪੰਜਾਬ ਪੋਸਟ – ਕੰਗ) – ਜਨਵਰੀ ਮਹੀਨਾ 2018 ਦੀ ਪੈਨਸ਼ਨ ਅਤੇ ਤਨਖਾਹ ਪੰਜਾਬ ਰਾਜ ਪਾਵਰਕਾਮ ਵੱਲੋਂ ਭਾਰੀ ਰੋਸ ਧਰਨਾ ਕੰਪਲੇਂਟ ਸੈਂਟਰ ਖੰਨਾ ਰੋਡ ਸਮਰਾਲਾ ਵਿਖੇ ਦਿੱਤਾ ਗਿਆ।ਜਿਸ ਦੀ ਪ੍ਰਧਾਨਗੀ ਮੰਡਲ ਪ੍ਰਧਾਨ ਸਿਕੰਦਰ ਸਿੰਘ ਦੁਆਰਾ ਕੀਤੀ ਗਈ।ਜਿਸ ਵਿੱਚ ਸੰਗਤ ਸਿੰਘ ਸੇਖੋਂ ਪ੍ਰਧਾਨ ਟੈਕਨੀਕਲ ਸਰਵਿਸ ਯੂਨੀਅਨ ਨੇ ਆਪਣੇ ਸਾਥੀਆਂ ਸਮੇਤ ਰੈਲੀ ਵਿੱਚ ਸ਼ਾਮਿਲ ਹੋਏ।ਤਨਖਾਹ ਅਤੇ ਪੈਨਸ਼ਨ ਨਾ ਰਿਲੀਜ਼ ਹੋਣ ਕਰਕੇ ਮੁਲਾਜਮਾਂ ਅਤੇ ਪੈਨਸ਼ਨਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਧਰਨੇ ਤੋਂ ਬਾਅਦ ਸਮਰਾਲਾ ਦੇ ਬਾਜ਼ਾਰ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ ਅਤੇ ਆਪਣਾ ਮੰਗ ਪੱਤਰ ਐਸ.ਡੀ.ਐਮ ਸਮਰਲਾ ਨੂੰ ਦਿੱਤਾ ਗਿਆ। ਰੈਲੀ ਨੂੰ ਸੰਬੋਧਨ ਕਰਦੇ ਹੋਏ ਪੈਨਸ਼ਨਰਜ ਐਸੋਸੀਏਸ਼ਨ ਦੇ ਪ੍ਰਧਾਨ ਸਿਕੰਦਰ ਸਿੰਘ ਨੇ ਪਾਵਰਕਾਮ ਦੀ ਮੈਨੇਜਮੈਂਟ ਦੀ ਮੁਲਾਜਮ ਮਾਰੂ ਨੀਤੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੰਮ ਦੇ ਬਦਲੇ ਸਮੇਂ ਸਿਰ ਤਨਖਾਹ ਅਤੇ ਪੈਨਸ਼ਨ ਨਹੀਂ ਦਿੱਤੀ ਜਾਂਦੀ।ਜਿਸ ਦਾ ਅਸਰ ਕਾਰਜ ਪ੍ਰਣਾਲੀ ਤੇ ਪੈਂਦਾ ਹੈ।
ਇਸ ਮੌਕੇ ਸੰਗਤ ਸਿੰਘ ਸੇਖੋਂ, ਜਸਵੰਤ ਸਿੰਘ, ਗੁਰਸ਼ਰਨ ਸਿੰਘ ਸਕੱਤਰ, ਜੁਗਲ ਕਿਸ਼ੋਰ ਸਾਹਨੀ, ਅਮਰੀਕ ਸਿੰਘ, ਪ੍ਰੇਮ ਸਿੰਘ ਐਸ.ਡੀ.ਐਮ ਰਿਟਾਇਰ, ਮਹਿੰਦਰ ਸਿੰਘ ਗਿੱਲ, ਪ੍ਰੇਮ ਕੁਮਾਰ ਭਲਾਲੋਕ, ਦਰਸ਼ਨ ਸਿੰਘ ਖਜਾਨਚੀ ਅਤੇ ਜਗਤਾਰ ਸਿੰਘ ਆਦਿ ਨੇ ਸੰਬੋਧਨ ਕੀਤੇ।
ਜਿਕਰਯੋਗ ਹੈ ਕਿ ਰੈਲੀ ਵਿੱਚ ਪੈਨਸ਼ਨਰ ਵਿਧਵਾਵਾਂ ਨੇ ਵੀ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਦਫ਼ਤਰੀ ਮੁਲਾਜਮਾਂ ਨੇ ਕੰਮ ਕਾਰ ਬੰਦ ਹੋਣ ਕਰਕੇ ਖਪਤਕਾਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਜੇਕਰ ਮੁਲਾਜਮਾਂ ਦੀ ਤਨਖਾਹ ਅਤੇ ਪੈਨਸ਼ਨ 6 ਫਰਵਰੀ ਤੱਕ ਨਾ ਪਾਈ ਗਈ ਤਾਂ ਅਰਥੀ ਫੂਕ ਮੁਜਾਹਰਾ ਕੀਤਾ ਜਾਵੇਗਾ।ਜਿਸ ਦੀ ਜਿੰਮੇਵਾਰੀ ਬਿਜਲੀ ਬੋਰਡ ਅਤੇ ਸਰਕਾਰ ਦੀ ਹੋਵੇਗੀ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media