ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ
ਪਿੰਡ ਟੋਹੜਾ ਦੇ ਸਰਕਾਰੀ ਸਕੂਲ ਵਿੱਚ ਗਿਆਰਵੀਂ ਕਲਾਸ ਦੀ ਵਿਦਿਆਰਥਣ ਵੀਰਪਾਲ ਕੌਰ ਨਾਲ ਵਾਪਰੀ ਘਟਨਾ ਸਬੰਧੀ ਪੜਤਾਲੀਆ ਕਮੇਟੀ ਵਲੋਂ ਆਪਣੀ ਪੜਤਾਲੀਆ ਰਿਪੋਰਟ ਅੱਜ ਉਨਾ ਨੂੰ ਸੌਂਪੀ ਗਈ ਹੈ।ਉਹਨਾਂ ਨੇ ਕਿਹਾ ਕਿ ਇਹ ਪੜਤਾਲੀਆ ਰਿਪੋਰਟ ਆਉਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਦਿਆਂ ਇਸ ਘਟਨਾ ਸਬੰਧੀ ਦੋਸ਼ੀ ਪਾਏ ਗਏ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਧਰਮ ਵਿੱਚ ਗੁਰੂ ਸਾਹਿਬਾਨ ਵਲੋਂ ਗੁਰਬਾਣੀ ਰਾਹੀ ਦਿੱਤੇ ਗਏ ਸੰਦੇਸ਼ਾਂ ਅਨੁਸਾਰ ਜਾਤ-ਪਾਤ ਲਈ ਕੋਈ ਸਥਾਨ ਨਹੀ ਹੈ ਅਤੇ ਨਾ ਹੀ ਸਿੱਖ ਇਸ ਨੂੰ ਸਵੀਕਾਰਦਾ ਹੈ।ਇਸ ਲਈ ਜਾਤ-ਪਾਤ ਦਾ ਮੁੱਦਾ ਬਣਾ ਕਿ ਕਈ ਲੋਕ ਇਸ ਦਾ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ ਜੋ ਕਿ ਕਦਾਚਿੱਤ ਉਚਿੱਤ ਨਹੀ ਹੈ।
ਉਨਾਂ ਇਹ ਵੀ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਵਿੱਚ ਸ਼ਾਮਲ ਜਗਦੀਸ਼ ਟਾਇਟਲਰ ਵਿਰੁੱਧ ਜੋ ਸ਼ੋਸ਼ਲ ਮੀਡੀਆ ਉੱਪਰ ਵੀਡੀਓ ਵਾਇਰਲ ਹੋ ਰਹੀ ਹੈ, ਜੇਕਰ ਇਹ ਸਹੀ ਸਾਬਤ ਹੁੰਦੀ ਹੈ ਤਾਂ ਕੇਂਦਰ ਸਰਕਾਰ ਤੁਰੰਤ ਮੁਕਦਮਾ ਦਾਇਰ ਕਰਕੇ ਟਾਈਟਲਰ ਨੂੰ ਗ੍ਰਿਫਤਾਰ ਕਰੇ ਅਤੇ ਉਸ ਉਪਰ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਇਆ ਜਾਵੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media