ਸੰਦੌੜ, 6 ਫਰਵਰੀ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਪੰਜਾਬ ਨੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੂੰ ਪੰਜਾਬ ਦੀ ਵਾਗਡੋਰ ਸੰਭਾਲਣ ਦਾ ਮੌਕਾ ਦਿੱਤਾ ਹੈ।ਜਿਸ ਕਰਕੇ ਕਾਂਗਰਸ ਪਾਰਟੀ ਦੀ ਸਰਕਾਰ ਪੰਜਾਬ ਦੇ ਕਿਸਾਨਾਂ, ਨੌਜਵਾਨਾਂ, ਐਸ.ਸੀ ਵਰਗ ਅਤੇ ਬੀ.ਸੀ ਪਰਿਵਾਰਾਂ ਨਾਲ ਕੀਤਾ ਹਰ ਵਾਅਦਾ ਆਪਣੇ ਕਾਰਜ ਕਾਲ ਵਿੱਚ ਇੱਕ ਇੱਕ ਕਰਕੇ ਪੂਰਾ ਕਰੇਗੀ।ਇਹ ਪ੍ਰਗਟਾਵਾ ਵਿਸਵਕਰਮਾ ਫਉਂਡੇਸ਼ਨ ਦਿੜ੍ਹਬਾ ਦੇ ਚੇਅਰਮੈਨ ਅਤੇ ਯੂਥ ਕਾਂਗਰਸ਼ ਦੇ ਮਿਹਨਤੀ ਆਗੂ ਜਸਵਿੰਦਰ ਸਿੰਘ ਧੀਮਾਨ ਨੇ ਰਾਮਗੜ੍ਹੀਆ ਵੈਲਫੇਅਰ ਸੁਸਾਇਟੀ ਦੇ ਚੇਅਰਮੈਨ ਗੁਰਦੀਪ ਸਿੰਘ ਧੀਮਾਨ ਦੇ ਦਫਤਰ ਵਿਖੇ ਕੀਤਾ।ਧੀਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਲੋਕ ਭਲਾਈ ਦੀਆਂ ਸ਼ਕੀਮਾਂ ਨੂੰ ਲੋੜਵੰਦਾਂ ਤੱਕ ਬਿਨਾਂ ਕਿਸੇ ਭੇਦ ਭਾਵ ਦੇ ਹਰ ਹੀਲੇ ਪਹੁੰਚਾਇਆ ਜਾਵੇਗਾ।ਉਹਨਾਂ ਕਿਹਾ ਕਿ ਉਹ ਆਉਣ ਵਾਲੇ ਕੁੱਝ ਦਿਨਾਂ ਵਿੱਚ ਹੀ ਲੋਕ ਸ਼ਭਾ ਹਲਕੇ ਸੰਗਰੂਰ ਦੇ ਰਾਮਗੜ੍ਹੀਆ ਪਰਿਵਾਰਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਦੀਆਂ ਹਰ ਮੁਸ਼ਕਲਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਗੇ।ਇਸ ਮੌਕੇ ਉਹਨਾਂ ਨਾਲ ਮੀਡੀਆ ਇੰਚਾਰਜ਼ ਮਨਜਿੰਦਰ ਧੀਮਾਨ, ਐਮ.ਸੀ ਪਰਗਟ ਘੁਮਾਣ, ਤਲਵਿੰਦਰ ਸਿੰਘ, ਦੀਪ ਖਾਨ ਆਗੂ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …