Thursday, March 12, 2026

ਬੁੱਲਟ ਮੋਟਰਸਾਇਕਲ ਦੇ ਪਟਾਕੇ ਮਾਰਨ ਵਾਲਿਆਂ `ਤੇ ਕੱਸਿਆ ਸਿਕੰਜਾ

ਧੂਰੀ, 5 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਐਸ.ਐਸ.ਪੀ ਮਨਦੀਪ ਸਿੰਘ ਸਿੱਧੂ ਜਿਲ੍ਹਾ ਪੁਲਿਸ ਮੁੱਖੀ ਸੰਗਰੂਰ ਅਤੇ ਡੀ.ਐਸ.ਪੀ ਅਕਾਸ਼ਦੀਪ ਔਲਖ ਦੇ PPN0602201805ਦਿਸ਼ਾ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਪੁਲਿਸ ਇੰਚਾਰਜ ਪਵਨ ਸ਼ਰਮਾ ਵੱਲੋ ਅੱਜ ਤਰਵੈਨੀ ਚੌਕ ਵਿਖੇ ਨਾਕਾ ਲਗਾ ਕੇ 30 ਚਲਾਨ ਕੱਟੇ ਅਤੇ ਬੁੱਲਟ ਮੋਟਰਸਾਈਕਲਾਂ ਦੇ ਪਟਾਕੇ ਮਾਰਨ ਵਾਲਿਆਂ ਦੇ ਸਲੰਸਰ ਵੀ ਲਹਾਏ ਗਏ।
ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਪਵਨ ਸ਼ਰਮਾ ਨੇ ਕਿਹਾ ਕਿ ਸ਼ਹਿਰ ਅੰਦਰ ਬੁੱਲਟ ਮੋਟਰ ਸਾਇਕਲ ਦੇ ਪਟਾਕੇ ਮਾਰਨ ਵਾਲਿਆਂ `ਤੇ ਨੂੰ ਕਿਸੇ ਵੀ ਕੀਮਤ `ਤੇ ਬਕਸ਼ਿਆ ਨਹੀ ਜਾਵੇਗਾ।ਉਨ੍ਹਾ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਛੋਟੇ ਬੱਚਿਆਂ ਨੂੰ ਮੋਟਰਸਾਈਕਲ ਨਾ ਚਲਾਉਣ ਦੇਣ, ਕਿਉਂਕਿ ਇਸ ਦਾ ਖਾਮਿਆਜਾ ਉਹਨਾ ਨੂੰ ਭੁਗਤਨਾ ਪੈਦਾ ਹੈ।ਪਵਨ ਸ਼ਰਮਾ ਨੇ ਚੇਤਾਵਨੀ ਦਿੱਤੀ ਕਿ ਟ੍ਰੈਫਿਕ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਤੋ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਹੌਲਦਾਰ ਮਿੱਠੂ ਸਿੰਘ, ਹੌਲਦਾਰ ਕੇਵਲ ਸਿੰਘ, ਹੌਲਦਾਰ ਬਲਵਿੰਦਰ ਸਿੰਘ, ਹੌਲਦਾਰ ਜਗਮੇਲ ਸਿੰਘ ਆਦਿ ਮੌਜੂਦ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply