Wednesday, March 11, 2026

ਡੈਂਟਲ ਸਿਹਤ ਪੰਦਰਵਾੜੇ ਦੌਰਾਨ ਲੋੜਵੰਦਾਂ ਨੂੰ ਮੁਫ਼ਤ ਲਗਾਏ ਜਾਣਗੇ ਦੰਦਾਂ ਦੇ ਸੈਟ – ਡਾ. ਸਿੱਧੂ

29ਵਾਂ ਡੈਂਟਲ ਸਿਹਤ ਪੰਦਰਵਾੜਾ 12 ਤੋਂ 26 ਫਰਵਰੀ ਤੱਕ
ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – 12 ਫਰਵਰੀ ਤੋਂ 26 ਫਰਵਰੀ ਤੱਕ ਮਨਾਏ ਜਾ ਰਹੇ ਡੈਂਟਲ ਸਿਹਤ ਪੰਦਰਵਾੜੇ ਤਹਿਤ ਜ਼ਿਲ੍ਹਾ PPN0602201810ਅੰਮ੍ਰਿਤਸਰ ਵਿੱਚ ਸਿਵਲ ਸਰਜਨ ਡਾ. ਨਰਿੰਦਰ ਕੌਰ ਦੀ ਅਗਵਾਈ ਹੇਠ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਦੰਦਾਂ ਦੇ ਮੁਫ਼ਤ ਸੈੱਟ ਲਗਾ ਕੇ ਦਿੱਤੇ ਜਾਣਗੇ।ਇਹ ਜਾਣਕਾਰੀ ਡਿਪਟੀ ਡਾਇਰੈਕਟਰ-ਕਮ-ਜ਼ਿਲ੍ਹਾ ਡੈਂਟਲ ਅਫ਼ਸਰ ਡਾ. ਸ਼ਰਨਜੀਤ ਕੌਰ ਸਿੱਧੂ ਨੇ ਅੱਜ ਜ਼ਿਲ੍ਹੇ ਦੇ ਸਮੂਹ ਮੈਡੀਕਲ ਅਫ਼ਸਰਾਂ (ਡੈਂਟਲ) ਨਾਲ ਕੀਤੀ ਗਈ ਵਿਸ਼ੇਸ ਮੀਟਿੰਗ ਦੌਰਾਨ ਦਿੱਤੀ।ਇਸ ਮੌਕੇ ’ਤੇ ਡਾ. ਸੁਖਦੇਵ ਸਿੰਘ, ਡਾ. ਸੁਨੀਤਾ, ਡਾ. ਸਾਰਿਕਾ, ਡਾ. ਜੈਸਲੀਨ, ਡਾ. ਪਰਮਿੰਦਰ ਕੌਰ, ਡਾ. ਰਵਿੰਦਰਪਾਲ, ਡਾ. ਸੌਰਵ, ਡਾ. ਸਿਮਰਤਜੀਤ, ਡਾ. ਅਰਵਿੰਦਰ, ਡਾ. ਰੁਪਿੰਦਰ, ਡਾ. ਸ਼ਿਖਾ ਅਤੇ ਡਾ. ਰੁਪਿੰਦਰ ਕੌਰ ਵੀ ਹਾਜ਼ਰ ਸਨ।
ਇਸ ਮੌਕੇ ਡਾ. ਸਿੱਧੂ ਨੇ ਕਿਹਾ ਕਿ 29ਵਾਂ ਡੈਂਟਲ ਸਿਹਤ ਪੰਦਰਵਾੜਾ ਪੂਰੇ ਰਾਜ ਭਰ ਵਿੱਚ 12 ਫਰਵਰੀ ਤੋਂ 26 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦਾ ਮੁੱਖ ਮੰਤਵ ‘‘ਸਵੱਸਥ ਮੂੰਹ ਹੈ ਸਿਹਤ ਦਾ ਆਧਾਰ’’ ਦੇ ਨਾਅਰੇ ਤਹਿਤ ਲੋਕਾਂ ਨੂੰ ਦੰਦਾਂ ਦੀ ਸਿਹਤ ਸੰਭਾਲ ਸਬੰਧੀ ਜਾਗਰੂਕ ਕਰਨਾ ਹੈ।ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਤਹਿਤ ਲੋੜਵੰਦ ਅਤੇ ਗ਼ਰੀਬ ਲੋਕਾਂ ਨੂੰ ਦੰਦਾਂ ਦੇ ਸੈੱਟ ਮੁਫ਼ਤ ਲਗਾ ਕੇ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ 190 ਦੰਦਾਂ ਦੇ ਸੈਟ ਮੁਫ਼ਤ ਲਗਾਉਣ ਦਾ ਟੀਚਾ ਮਿਲਿਆ ਹੈ, ਪ੍ਰੰਤੂ ਇਸ ਟੀਚੇ ਨੂੰ ਦੋਗੁਣਾ ਕਰਕੇ ਪੂਰਾ ਕਰਨ ਦੇ ਯਤਨ ਕੀਤੇ ਜਾਣਗੇ।
ਡਾ. ਸ਼ਰਨਜੀਤ ਕੌਰ ਸਿੱਧੂ ਨੇ ਦੱਸਿਆ ਕਿ ਇਸ ਪੰਦਰਵਾੜੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ, ਬਿਰਧ ਆਸ਼ਰਮਾਂ, ਪੁਤਲੀ ਘਰ ਯਤੀਮਖਾਨਾ, ਪਿੰਗਲਵਾੜਾ, ਲੈਪਰ ਕਲੋਨੀ ਝਬਾਲ ਰੋਡ ਆਦਿ ਸੰਸਥਾਵਾਂ ਵਿੱਚ ਜਾ ਕੇ ਬੱਚਿਆਂ ਅਤੇ ਬਜ਼ੁਰਗਾਂ ਦੇ ਦੰਦਾਂ ਦਾ ਮੁਫ਼ਤ ਚੈੱਕਅਪ ਕੀਤਾ ਜਾਵੇਗਾ ਅਤੇ ਲੋੜਵੰਦਾਂ ਦੇ ਨੇੜਲੇ ਸਿਹਤ ਕੇਂਦਰ ਵਿੱਚ ਮੁਫ਼ਤ ਇਲਾਜ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਲੱਮ ਏਰੀਏ ਵਿੱਚ ਜਾ ਕੇ ਦੰਦਾਂ ਦੇ ਚੈੱਕਅਪ ਲਈ ਵਿਸ਼ੇਸ ਕੈਂਪ ਲਗਾਏ ਜਾਣਗੇ। ਇਹ ਪੰਦਰਵਾੜਾ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਹੈਲਥ ਸੈਂਟਰਾਂ, ਕਮਿਊਨਿਟੀ ਹੈਲਥ ਸੈਂਟਰਾਂ, ਸਬ ਡਵੀਜ਼ਨ ਹਸਪਤਾਲ ਅਜਨਾਲਾ ਅਤੇ ਬਾਬਾ ਬਕਾਲਾ ਤੋਂ ਇਲਾਵਾ ਸਿਵਲ ਹਸਪਤਾਲ ਤੇ ਹਸਪਤਾਲ ਵਿੱਚ ਦੰਦਾਂ ਦੇ ਮੁਫ਼ਤ ਸੈਟ ਲਗਾ ਕੇ ਮਨਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਕੂਲੀ ਬੱਚਿਆਂ ਨੂੰ ਮੂੰਹ ਅਤੇ ਦੰਦਾਂ ਦੀਆਂ ਹੋਣ ਵਾਲੀਆਂ ਬੀਮਾਰੀਆਂ ਸਬੰਧੀ ਜਾਣਕਾਰੀ ਦੇਣ ਅਤੇ ਉਨ੍ਹਾਂ ਤੋਂ ਬਚਾਅ ਬਾਰੇ ਦੱਸਿਆ ਜਾਵੇਗਾ।ਇਸ ਤੋਂ ਇਸ ਕੈਂਪ ਦੌਰਾਨ ਨੌਜਵਾਨਾਂ, ਵਿਦਿਆਰਥੀਆਂ ਤੇ ਲੋਕਾਂ ਨੂੰ ਪਾਣ, ਹੁੱਕਾ, ਬੀੜੀ ਆਦਿ ਦੇ ਹੋਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply