Friday, March 13, 2026

ਬੀਬੀ ਕੌਲਾਂ ਜੀ ਪਬਲਿਕ ਸਕੂਲ `ਚ ਮਨਾਇਆ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ, 7 ਫਰਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਥਾਨਕ ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਪਬਲਿਕ ਸਕੂਲ (ਬਰਾਂਚ-1) ਵਿਖੇ ਅਨੋਖੇ ਅਮਰ PPN0702201802ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਸਹਿਤ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਜਸਲੀਨ ਕੌਰ ਨੇ ਦਸਿਆ ਕਿ ਸਕੂਲ ਦੇ ਬੱਚਿਆਂ ਵਲੋਂ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨ ਦੀ ਹਾਜਰੀ ਭਰੀ।ਸਕੂਲੀ ਬੱਚਿਆਂ ਨੇ ਬਾਬਾ ਦੀਪ ਸਿੰਘ ਜੀ ਦੀ ਜੀਵਨੀ, ਕਵਿਤਾ ਅਤੇ ਲੈਕਚਰ ਪੇਸ਼ ਕੀਤੇ।ਸਮਾਗਮ ਵਿੱਚ ਭਾਈ ਗੁਰਇਕਬਾਲ ਸਿੰਘ ਨੇ ਵਿਸ਼ੇਸ਼ ਤੌਰ ਤੇ ਕੀਰਤਨ ਰਾਹੀਂ ਹਾਜਰੀ ਲਾਉਂਦਿਆਂ ਕਿਹਾ ਕਿ ਬਾਬਾ ਦੀਪ ਸਿੰਘ ਜੀ ਨੇ ਬਿਨਾ ਸੀਸ ਤੋਂ ਲੜਦੇ ਹੋਏ ਸ੍ਰੀ ਹਰਿਮੰਦਰ ਸਾਹਿਬ ਨੂੰ ਅਜ਼ਾਦ ਕਰਵਾਉਣ ਲਈ ਇਕ ਅਨੋਖੀ ਮਿਸਾਲ ਕਾਇਮ ਕੀਤੀ।ਬਾਬਾ ਦੀਪ ਸਿੰਘ ਜੀ 101 ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਦਾ ਰੋਜਾਨਾ ਕਰਦੇ ਸਨ।ਜਿਸ ਤੋਂ ਪ੍ਰੇਰਨਾ ਮਿਲਦੀ ਹੈ ਕਿ ਅਸੀਂ ਵੀ ਵੱਧ ਤੋਂ ਵੱਧ ਬਾਣੀ ਪੜੀਏ ਅਤੇ ਬਾਣੀ ਤੇ ਬਾਣੇ ਦੇ ਧਾਰਣੀ ਹੋਈਏ।
ਇਸ ਸਮੇਂ 2016-2017 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਵੀ ਹੋਇਆ, ਬੱਚਿਆਂ ਨੂੰ ਭਾਈ ਗੁਰਇਕਬਾਲ ਸਿੰਘ, ਟਹਿਲਇੰਦਰ ਸਿੰਘ, ਰਜਿੰਦਰ ਸਿੰਘ ਰਾਣਾ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਹਰਮਿੰਦਰ ਸਿੰਘ ਕਾਰ ਸੇਵਾ ਵਾਲੇ, ਬੀਬੀ ਜਤਿੰਦਰ ਕੌਰ ਪਿੰਸੀਪਲ ਜਸਲੀਨ ਕੌਰ, ਭੁਪਿੰਦਰ ਸਿੰਘ ਰਾਜੂ, ਬੀਬੀ ਹਰਜੀਤ ਕੌਰ, ਬੀਬੀ ਪਰਮਜੀਤ ਕੌਰ (ਪੰਮਾ ਭੈਣ ਜੀ), ਪ੍ਰਿੰਸੀਪਲ ਜਗਜੀਤ ਕੌਰ ਨੇ ਬੱਚਿਆਂ ਨੂੰ ਇਨਾਮ ਵੰਡੇ।ਬਰਾਂਚ ਪ੍ਰਿੰਸੀਪਲ ਜਸਲੀਨ ਕੌਰ ਨੇ ਸਮੁੱਚੀ ਸੰਗਤ ਦਾ ਧੰਨਵਾਦ ਕੀਤਾ।ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply