Sunday, February 1, 2026

ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵਲੋਂ ਦਿੱਲੀ ਦੇ ਘਿਰਾਓ ਸਬੰਧੀ ਕਾਨਫਰੰਸ

ਬਠਿੰਡਾ, 8 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –  ਸੰਗਤ ਬਲਾਕ ਦੇ ਆਸ ਪਾਸ ਪਿੰਡਾਂ ’ਚ ਬਲਾਕ ਪੱਧਰੀ ਦਿੱਲੀ ਜਾਣ PPN0802201806ਸਬੰਧੀ ਲੜੀ ਤਹਿਤ ਪੱਕਾ ਕਲਾਂ ਵਿਖੇ ਬਲਾਕ ਪੱਧਰੀ ਕਾਨਫਰੰਸ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਅਤੇ ਭਾਰਤੀ ਰਾਸ਼ਟਰੀ ਕਿਸਾਨ ਮਹਾਂ ਸੰਘ ਵਲੋਂ ਡਾ. ਸੁਆਮੀ ਨਾਥਨ ਕਮਿਸ਼ਨਰ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਲਈ ਅਤੇ ਕਿਸਾਨਾਂ ਸਿਰ ਚੜ੍ਹਿਆ ਸਮੁੱਚਾ ਕਰਜ਼ਾ ਖਤਮ ਕਰਵਾਉਣ ਵਰਗੀਆਂ ਮੰਗਾਂ ਸਬੰਧੀ 23 ਫਰਵਰੀ ਨੂੰ ਪੂਰਨ ਤੌਰ ਤੇ ਦਿੱਲੀ ਦਾ ਘਿਰਾਓ ਕੀਤਾ ਜਾ ਰਿਹਾ ਹੈ।ਇਸ ਕਾਨਫਰੰਸ ਵਿੱਚ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਜਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰਾਂ ਕਿਸਾਨੀ ਕਿੱਤੇ ਨੂੰ ਬਰਬਾਦ ਕਰਨ ਉਤੇ ਤੁਲੀਆਂ ਹੋਈਆਂ ਹਨ।ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਬਹੁਤ ਵਾਅਦੇ ਕੀਤੇ ਜਾਂਦੇ ਹਨ।ਪਰ ਸੱਤਾ ਵਿੱਚ ਆਉਂਦਿਆਂ ਹੀ ਉਹ ਕਿਸਾਨ ਵਿਰੋਧੀ ਨੀਤੀਆਂ ਘੜਨ ਲੱਗ ਜਾਂਦੀਆਂ ਹਨ।ਸਰਕਾਰਾਂ ਕਾਰਪੋਰੇਟ ਘਰਾਣੇ ਅਤੇ ਵਿਦੇਸ਼ੀ ਕੰਪਨੀਆਂ ਨੂੰ ਕਾਬਜ਼ ਕਰਨ ਲਈ ਪੰਜ ਸੌ ਅਤੇ ਹਜਾਰ ਏਕੜ ਦੇ ਫਾਰਮ ਬਣਾ ਕੇ ਕਿਸਾਨਾਂ ਦੀਆਂ ਜਮੀਨਾਂ ਹੜੱਪਣਾ ਚਾਹੁੰਦੀਆਂ ਹਨ।ਖੇਤੀ ਮੋਟਰਾਂ ਉਪਰ ਮੀਟਰ ਲਗਾ ਕੇ ਕਿਸਾਨੀ ਕਿੱਤੇ ਦਾ ਗਲਾ ਘੁਟਿਆ ਜਾ ਰਿਹਾ ਹੈ।
ਉਹਨਾਂ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਖੇਤੀਬਾੜੀ ਦਾ ਧੰਦਾ ਘਾਟੇ ਵਾਲਾ ਸੌਦਾ ਬਣ ਕੇ ਰਹਿ ਗਿਆ ਹੈ।ਕਿਸਾਨਾਂ ਨੂੰ ਲਾਗਤ ਖਰਚਿਆਂ ਦੇ ਹਿਸਾਬ ਨਾਲ ਫਸਲਾਂ ਦੇ ਭਾਅ ਨਹੀਂ ਮਿਲ ਰਹੇ।ਉਹਨਾਂ ਕਿਹਾ ਕਿ ਲਾਗਤ ਖਰਚਿਆਂ ਦੇ ਹਿਸਾਬ ਨਾਲ ਫਸਲਾਂ ਦੇ ਭਾਅ ਨਿਰਧਾਰਤ ਕਰਵਾਉਣ ਲਈ ਕਿਸਾਨਾਂ ਨੂੰ ਇਕ ਪਲੇਟ ਫਾਰਮ ਤੇ ਇਕੱਠੇ ਹੋ ਕੇ ਸੰਘਰਸ ਕਰਨਾ ਚਾਹੀਦਾ ਹੈ।ਉਹਨਾਂ ਕਿਸਾਨਾਂ ਨੂੰ ਕਿਹਾ ਕਿ ਖੁਦਕੁਸ਼ੀਆਂ ਕਰਨੀਆਂ ਸਮੱਸਿਆ ਦਾ ਹੱਲ ਨਹੀਂ ਹੈ।ਲੋਕ ਰਾਜ ਵਿੱਚ ਹਰ ਵਿਅਕਤੀ ਨੂੰ ਆਪਣੇ ਹੱਕ ਮੰਗਣ ਦਾ ਅਧਿਕਾਰ ਹੈ।ਉਹਨਾਂ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਤੋਂ ਵਰਜਦਿਆਂ ਕਿਹਾ ਕਿ ਉਹ ਕਿਸੇ ਵੀ ਕਿਸਾਨ ਦੀ ਕਰਜੇ ਕਾਰਨ ਕੁਰਕੀ ਨਹੀਂ ਹੋਣ ਦੇਣਗੇ। ਉਹਨਾਂ ਕਿਸਾਨਾਂ ਨੂੰ ਕਿਹਾ ਕਿ ਕਿਸਾਨਾਂ ਸਿਰ ਚੜ੍ਹੇ ਸਮੁੱਚੇ ਕਰਜੇ ਨੂੰ ਮਾਫ਼ ਕਰਵਾਉਣ ਅਤੇ ਡਾ. ਸੁਆਮੀ ਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਲਈ 23 ਤਰੀਕ ਨੂੰ ਹਰ ਹਾਲਤ ਵਿੱਚ ਦਿੱਲੀ ਵਿਖੇ ਪਹੁੰਚਣ।ਜਿਲ੍ਹਾ ਪ੍ਰਧਾਨ ਨੇ ਕਿਹਾ ਕਿ 15 ਫਰਵਰੀ ਨੂੰ ਇਸੇ ਤਰ੍ਹਾਂ ਦੀ ਇਕ ਕਾਨਫਰੰਸ ਭਗਤਾ ਵਿਖੇ ਕਰਵਾਈ ਜਾ ਰਹੀ ਹੈ।ਇਸ ਮੌਕੇ ਪਿੰਡ ਵਾਸੀ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਅਤੇ ਭਾਰਤੀ ਰਾਸ਼ਟਰੀ ਕਿਸਾਨ ਮਹਾਂ ਸੰਘ ਆਗੂ ਹਾਜ਼ਿਰ ਸਨ।

Check Also

ਨਗਰ ਨਿਗਮ ਵਲੋਂ ਸ਼ਹਿਰ ਦੇ ਪ੍ਰਮੁੱਖ ਖੇਤਰਾਂ ਵਿੱਚ ਵੱਡੇ ਪੱਧਰ ’ਤੇ ਐਂਟੀ-ਇੰਕਰੋਚਮੈਂਟ ਮੁਹਿੰਮ

ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ) – ਸ਼ਹਿਰ ਵਿੱਚ ਸੁਚਾਰੂ ਟ੍ਰੈਫਿਕ ਵਿਵਸਥਾ, ਲੋਕ ਸੁਵਿਧਾ, ਪੈਦਲ ਯਾਤਰੀਆਂ …

Leave a Reply