ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਖੁਸ਼ਹਾਲੀ ਦੇ ਰਾਖੇ ਸਰਕਾਰ ਦੇ ਅੱਖ, ਕੰਨ ਤੇ ਜੁਬਾਨ ਹਨ ਜੋ ਕਿ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਤੇ ਨਜ਼ਰ ਰੱਖਣਗੇ ਅਤੇ ਉਨ੍ਹਾਂ ਦੀ ਫੀਡ ਬੈਕ ਦੇ ਅਧਾਰ ਤੇ ਸਰਕਾਰ ਵੱਲੋਂ ਤੁਰੰਤ ਅਮਲ ਕੀਤਾ ਜਾਵੇਗਾ ਅਤੇ ਜਿਥੇ ਕੋਈ ਊਣਤਾਈ ਰਹਿ ਗਈ ਹੈ ਦਾ ਹੱਲ ਕੀਤਾ ਜਾਵੇਗਾ।
ਇਸ ਸਬੰਧੀ ਅੱਜ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਵੱਲੋਂ ਖੁਸ਼ਹਾਲੀ ਦੇ ਰਾਖੇ ਅਤੇ ਬਲਾਕ ਵਿਕਾਸ ਅਫਸਰਾਂ ਨਾਲ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ, ਐਸ:ਡੀ:ਐਮ ਅੰਮਿ੍ਰਤਸਰ-1 ਨਿਤਿਸ਼ ਸਿੰਗਲਾ, ਐਸ:ਡੀ:ਐਮ ਅੰਮਿ੍ਰਤਸਰ-2 ਵਿਕਾਸ ਹੀਰਾ ਤੋਂ ਇਲਾਵਾ ਜਿਲੇ੍ਹ ਦੇ ਸਮੂਹ ਬਲਾਕ ਵਿਕਾਸ ਅਫਸਰ ਹਾਜ਼ਰ ਸਨ। ਇਸ ਮੀਟਿੰਗ ਵਿੱਚ ਖੁਸ਼ਹਾਲੀ ਦੇ ਰਾਖਿਆਂ ਵਲੋਂ ਆਟਾ-ਦਾਲ ਸਕੀਮ, ਮਿਡ ਡੇ ਮੀਲ ਸਕੀਮ ਅਤੇ ਪੈਨਸ਼ਨ ਸਬੰਧੀ ਆਪਣੀ ਫੀਡ ਬੈਕ ਡਿਪਟੀ ਕਮਿਸ਼ਨਰ ਦੇ ਸਪੁਰਦ ਕੀਤੀਆਂ ਗਈਆਂ। ਇਸ ਸਬੰਧੀ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਦੀ ਫੀਡ ਬੈਕ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦਾ ਮੁੱਖ ਮਕਸਦ ਖੁਸ਼ਹਾਲੀ ਦੇ ਰਾਖੇ ਅਤੇ ਬਲਾਕ ਵਿਕਾਸ ਅਫਸਰਾਂ ਦੇ ਆਪਸੀ ਤਾਲਮੇਲ ਨੂੰ ਵਧਾਉਣਾ ਹੈ ਜਿਸ ਨਾਲ ਭਵਿੱਖ ਵਿੱਚ ਇਹ ਦੋਵੇਂ ਵਧੀਆ ਤਾਲਮੇਲ ਸਥਾਪਤ ਕਰਕੇ ਪਿੰਡਾਂ ਵਿੱਚ ਕੰਮ ਕਰ ਸਕਣ ਅਤੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪੁੱਜਦਾ ਕਰ ਸਕਣ।
ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਨੇ ਕਿਹਾ ਕਿ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਪਿੰਡਾਂ ਵਿੱਚ ਜੋ ਕੰਮ ਨਹੀਂ ਹੋ ਰਹੇ ਉਸ ਸਬੰਧੀ ਵੀ ਫੀਡ ਬੈਕ ਲਈ ਗਈ ਹੈ ਅਤੇ ਸਮੂਹ ਬਲਾਕ ਵਿਕਾਸ ਅਫਸਰਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਇਨ੍ਹਾਂ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਵਾਉਣ। ਉਨ੍ਹਾਂ ਨੇ ਖੁਸ਼ਹਾਲੀ ਦੇ ਰਾਖਿਆਂ ਨੂੰ ਕਿਹਾ ਕਿ ਉਹ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਤਾਂ ਜੋ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈ ਸਕਣ।ਉਨ੍ਹਾਂ ਨੇ ਬਲਾਕ ਵਿਕਾਸ ਅਫਸਰਾਂ ਨੂੰ ਵੀ ਕਿਹਾ ਕਿ ਪਿੰਡਾਂ ਵਿੱਚ ਕੈਂਪ ਲਗਾ ਕੇ ਸਰਕਾਰ ਵੱਲੋਂ ਚਲਾਈਆਂ ਜਾਂਦੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …