ਅੰਮ੍ਰਿਤਸਰ, 8 ਫਰਵਰੀ (ਪੰਜਾਬ ਪੋਸਟ- ਸੁਕਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਰੈਸੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਅੰਮ੍ਰਿਤਸਰ ਵਿਚਾਲੇ ਅਕਾਦਮਿਕ ਸਬੰਧਾਂ ਨੂੰ ਮਜਬੂਤ ਕਰਨ ਲਈ ਇੱਕ ਸਮਝੌਤਾ ਕੀਤਾ ਗਿਆ। ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਜਸਪਾਲ ਸਿੰਘ ਸੰਧੂ, ਡੀਨ ਅਕਾਦਮਿਕ ਮਾਮਲੇ ਪ੍ਰੋ. ਕਮਲਜੀਤ ਸਿੰਘ, ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਅਤੇ ਹੋਰ ਅਧਿਕਾਰੀ ਮੌਜੂਦ ਸਨ।
ਸਿਖਿਆ ਵਿਭਾਗ ਦੇ ਮੁਖੀ ਪ੍ਰੋਫੈਸਰ ਅਮਿਤ ਕੌਟਸ ਨੇ ਯੂਨੀਵਰਸਿਟੀ ਵੱਲੋਂ ਅਤੇ ਪ੍ਰਿੰਸੀਪਲ ਕਰਨਲ ਆਰ.ਸੀ ਪਟਿਆਲ (ਰਿਟਾ.) ਅਤੇ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਦਲਜੀਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਰੈਸੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ ਵੱਲੋਂ ਸਮਝੌਤੇ ‘ਤੇ ਦਸਤਖਤ ਕੀਤੇ।
ਇਸ ਸਮਝੌਤੇ ਅਧੀਨ ਯੂਨੀਵਰਸਿਟੀ ਅਤੇ ਸਕੂਲ ਸਲਾਹ ਮਸ਼ਵਰੇ ਨਾਲ ਅਧਿਆਪਨ ਦੇ ਵਧੀਆ ਢੰਗ ਤਰੀਕੇ ਲੱਭਣ ਦੀਆਂ ਸੰਭਾਵਨਾਵਾਂ ਤਲਾਸ਼ਣਗੇ।ਉਹ ਪੇਸ਼ੇਵਰ ਵਿਕਾਸ ਪ੍ਰੋਗਰਾਮਾਂ ਰਾਹੀਂ ਸਿੱਖਣ ਦੀ ਪ੍ਰਕਿਰਿਆ ਦੀ ਗੁਣਵੱਤਾ ਨੂੰ ਵਧਾਉਣ ਲਈ, ਵੱਖ-ਵੱਖ ਪੱਧਰਾਂ `ਤੇ ਅਨੁਭਵ ਸਾਂਝੇ ਕਰਨ ਅਤੇ ਸਮੇਂ ਸਿਰ ਇਸ ਕਾਰਜ ਨੂੰ ਮੁਕੰਮਲ ਕਰਨ ਲਈ ਕੰਮ ਕਰਨਗੇ।
ਇਸ ਸਮਝੌਤੇ ਨਾਲ ਯੂਨੀਵਰਸਿਟੀ ਦੇ ਮਾਸਟਰ ਇਨ ਐਜੂਕੇਸ਼ਨ ਦੇ ਵਿਦਿਆਰਥੀਆਂ ਨੂੰ ਇੰਟਰਨਸਿ਼ਪ ਕਰਨ ਲਈ ਇਸ ਸਕੂਲ `ਚ ਮੌਕਾ ਮਿਲੇਗਾ।ਸਕੂਲ ਦੇ ਵਿਦਿਆਰਥੀ ਯੂਨੀਵਰਸਿਟੀ ਦੇ ਪੜ੍ਹ ਰਹੇ ਸੰਭਾਵੀ ਅਧਿਆਪਕਾਂ ਦਾ ਮੁਲਾਂਕਣ ਕਰਨ ਵਿਚ ਯੂਨੀਵਰਸਿਟੀ ਦੀ ਸਹਾਇਤਾ ਕਰਨਗੇ; ਯੂਨੀਵਰਸਿਟੀ ਅਤੇ ਸਕੂਲ ਪ੍ਰੀਖਿਆ ਦੇ ਨਤੀਜਿਆਂ ਨੂੰ ਸੁਧਾਰਨ ਲਈ ਸੰਭਾਵੀ ਨੀਤੀ ਨੂੰ ਨਿਰਧਾਰਤ ਕਰਨ ਲਈ ਮਿਲ ਕੇ ਕੰਮ ਕਰਨਗੇ।
ਯੂਨੀਵਰਸਿਟੀ ਵੱਲੋਂ ਸਕੂਲ ਵਿਖੇ ਸਿਖਲਾਈ ਦੇਣ ਦੇ ਹੁਨਰ ਨੂੰ ਵਧਾਉਣ ਲਈ ਅਧਿਆਪਕਾਂ ਨੂੰ ਸੇਧ ਦਿੱਤੀ ਜਾਵੇਗੀ।ਇਸ ਦੇ ਤਹਿਤ ਯੂਨੀਵਰਸਿਟੀ ਵਿਦਿਆਰਥੀਆਂ ਦੇ ਕਲਾਸ ਦੇ ਮੁਲਾਂਕਣ ਅਤੇ ਹੋਰ ਪੇਸ਼ਕਾਰੀਆਂ ਉਪਰ ਫੀਡਬੈਕ ਦੇਵੇਗੀ।ਯੂਨੀਵਰਸਿਟੀ ਵੱਲੋਂ ਅਧਿਆਪਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਰਿਫਰੈਸ਼ਰ ਕੋਰਸ/ਵਰਕਸ਼ਾਪ ਆਦਿ ਦਾ ਪ੍ਰਬੰਧ ਵੀ ਕੀਤਾ ਜਾਵੇਗਾ।ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਵਿਚ ਉੱਚ ਵਿੱਦਿਆ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਦਾ ਦੌਰਾ ਕਰਵਾਇਆ ਜਾਵੇਗਾ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …