ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ `ਚੰਗੀ ਇੰਟਰਵਿਊ ਲਈ ਨੁਕਤੇ` ਵਿਸ਼ੇ `ਤੇ
ਸੈਮੀਨਾਰ ਯੂਨੀਵਰਸਿਟੀ ਦੇ ਪਲੇਸਮੈਂਟ ਵਿਭਾਗ ਵੱਲੋ ਕਰਵਾਇਆ ਗਿਆ।ਇਸ ਸੈਮੀਨਾਰ ਵਿਚ ਵੱਡੀ ਗਿਣਤੀ ਵਿਚ ਐਮ.ਬੀ.ਏ ਹਾਸਪੀਟਲ ਐਡਮਨਿਸ਼ਟਰੈਸ਼ਨ, ਬੀ.ਟੈਕ ਕੰਪਿਊਟਰ ਇੰਜੀਨੀਅਰਿੰਗ, ਇਲੈਕਟ੍ਰਾਨਿਕ ਇੰਜੀਨੀਅਰਿੰਗ ਅਤੇ ਐਮ.ਸੀ.ਏ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਸਥਾਨਕ ਡਾ. ਓਮ ਪ੍ਰਕਾਸ਼ ਆਈ ਇੰਸਟੀਚਿਊਟ ਦੇ ਗਰੁੱਪ ਜਨਰਲ ਮੈਨੇਜਰ, ਐਡਮਨਿਸਟਰੇਸ਼ਨ ਅਤੇ ਐਚ.ਆਰ ਸ੍ਰੀ ਰਵਿੰਦਰ ਪਾਲ ਚਾਵਲਾ ਨੇ ਇਸ ਸੈਮੀਨਾਰ ਵਿਚ ਮੁੱਖ ਭਾਸ਼ਣ ਦਿੱਤਾ।ਉਨਾਂ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਆਪ ਨੂੰ ਸਮੇਂ ਦੇ ਹਾਣ ਦਾ ਬਣਾਉਣ ਤਾਂ ਹੀ ਉਹ ਕਾਮਯਾਬੀ ਹਾਸਲ ਕਰ ਸਕਦੇ ਹਨ।ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਕਾਰਜਕੁਸ਼ਲਤਾ ਵਧਾਉਣ ਲਈ ਉਸਾਰੂ ਸੋਚ ਅਪਣਾਉਦੇ ਹੋਏ ਆਪਣੀ ਸਖਸ਼ੀਅਤ ਦਾ ਵਿਕਾਸ ਕਰਨ।ਉਨ੍ਹਾਂ ਵਿਦਿਆਰਥੀਆਂ ਵੱਲੋ ਪੁੱਛੇ ਸਵਾਲਾਂ ਦੇ ਜੁਆਬ ਵੀ ਦਿੱਤੇ।ਇਸ ਤੋਂ ਪਹਿਲਾਂ ਵਿਭਾਗ ਦੇ ਸਹਾਇਕ ਪਲੇਸਮੈਟ ਅਫਸਰ ਡਾ. ਅਮਿਤ ਚੌਪੜਾ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media