ਅੰਮ੍ਰਿਤਸਰ, 9 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਡਾਇਰੈਕਟਰ ਡੇਅਰੀ ਵਿਕਾਸ ਪੰਜਾਬ ਵੱਲੋਂ ਪੜ੍ਹੇ ਲਿਖੇ ਬੇਰੁਜਗਾਰ ਵਿਅਕਤੀਆਂ ਨੂੰ ਸਵੈ ਰੁਜ਼ਗਾਰ ਸਕੀਮ ਅਧੀਨ ਇਕ 15 ਦਿਨਾਂ ਡੇਅਰੀ ਵਿਕਾਸ ਸਿਲਖਾਈ ਕੋਰਸ ਚਲਾਇਆ ਜਾ ਰਿਹਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਕੋਰਸ ਨੂੰ ਕਰਨ ਲਈ ਕੋਈ ਵੀ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ ਘੱਟ 18 ਸਾਲ ਦੀ ਹੋਵੇ ਅਤੇ ਵੱਧ ਤੋਂ ਵੱਧ 50 ਸਾਲ, 5ਵੀਂ ਪਾਸ, ਬੇਰੁਜਗਾਰ ਅਤੇ ਪੇਂਡੂ ਇਲਾਕੇ ਨਾਲ ਸਬੰਧ ਰੱਖਦਾ ਹੋਵੇ ਭਾਗ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ 12 ਫਰਵਰੀ ਤੋਂ ਚਲਾਇਆ ਜਾਵੇਗਾ।ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਡੇਅਰੀ ਫਾਰਮਿੰਗ ਦੀ ਟ੍ਰੇਨਿੰਗ ਕਰਨ ਲਈ ਆਖਰੀ ਮਿਤੀ 12-2-2018 ਹੈ।ਉਨ੍ਹਾਂ ਕਿਹਾ ਇਸ ਕੋਰਸ ਲਈ ਚਾਹਵਾਨ ਵਿਅਕਤੀ ਦਫਤਰ ਡਿਪਟੀ ਡਾਇਰੈਕਟਰ ਜਿਲ੍ਹਾ ਅੰਮਿ੍ਰਤਸਰ ਵਿਖੇ ਆਪਣੇ ਨਾਲ 5ਵੀਂ ਜਾਂ 8ਵੀਂ ਦਾ ਸਰਟੀਫਿਕੇਟ, ਰਿਹਾਇਸ਼ੀ ਸਬੂਤ, ਅਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ ਫੋਟੋ ਲੈ ਕੇ ਟ੍ਰੇਨਿੰਗ ਲਈ ਅਵੇਦਨ ਕਰ ਸਕਦਾ ਹੈ।ਉਨ੍ਹਾਂ ਅੱਗੇ ਦੱਸਿਆ ਕਿ ਜਨਰਲ ਸ੍ਰੇਣੀ ਲਈ 1000 ਰੁਪਏ ਅਤੇ ਅਨੁਸੂਚਿਤ ਜਾਤੀਆਂ ਲਈ 750 ਰੁਪਏ ਜੋ ਮੌਕੇ ਤੇ ਹੀ ਜਮਾਂ ਲਈ ਜਾਵੇਗੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …