Tuesday, November 24, 2026

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜਾ ਸਬੰਧੀ ਨਗਰ ਕੀਰਤਨ ਸਜਾਇਆ

ਬਠਿੰਡਾ, 10 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਨਗਰ ਵਿਖੇ ਸ਼ਹੀਦ ਬਾਬਾ ਦੀਪ ਸਿੰਘ PPN1002201811ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਇਆ ਗਿਆ। ਜੋ ਕਿ ਨਗਰ ਦੀਆਂ ਗਲੀਆਂ ਵਿੱਚੋਂ ਦੀ ਹੰੁਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ।ਨਗਰ ਕੀਰਤਨ ਦੇ ਅੱਗੇ ਗਤਕਾ ਪਾਰਟੀ, ਫੌਜੀ ਬੈਂਡ ਅਤੇ ਬੀਬੀਆਂ ਝਾੜੂਆਂ ਨਾਲ ਸਾਰੇ ਰਸਤਿਆਂ ਦੀ ਲਗਤਾਰ ਸਫਾਈ ਕਰ ਰਹੀਆਂ ਸਨ। ਨਗਰ ਕੀਤਰਨ ਮੌਕੇ ਢਾਡੀ ਜੱਥਾ ਕੰੁਡਾ ਸਿੰਘ ਵੱਲੋਂ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਸਬੰਧਤ ਸਾਖੀਆਂ ਅਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਨਗਰ ਦੀਆਂ ਸੰਗਤਾਂ ਵਲੋਂ ਪੂਰੀ ਸ਼ਰਧਾ ਨਾਲ ਨਗਰ ਕੀਰਤਨ ਦੀਆਂ ਸੰਗਤਾਂ ਲਈ ਥਾਂ-ਥਾਂ ’ਤੇ ਲੰਗਰ ਆਯੋਜਿਤ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਗੁਰੂ ਦੀ ਬਖ਼ਸ ਸਿਰੋਪਾਓ ਭੇਂਟ ਕੀਤੇ ਗਏ।ਇਸ ਮੌਕੇ ਪ੍ਰਧਾਨ ਇਕਬਾਲ ਸਿੰਘ, ਮੀਤ ਪ੍ਰਧਾਨ ਤੇਜਾ ਸਿੰਘ ਬਰਾੜ, ਸਕੱਤਰ ਅਵਤਾਰ ਸਿੰਘ, ਮੈਂਬਰ ਬਲਦੇਵ ਸਿੰਘ, ਗਮਦੂਰ ਸਿੰਘ, ਨਛੱਤਰ ਸਿੰਘ, ਗੁਰਮੰਦਰ ਸਿੰਘ, ਸੁਰਜੀਤ ਸਿੰਘ, ਕੈਪਟਨ ਬਲਦੇਵ ਸਿੰਘ ਆਦਿ ਨੇ ਵੀ ਸ਼ਿਰਕਤ ਕੀਤੀ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply