Tuesday, November 24, 2026

ਜਥੇਦਾਰ ਅਜੀਤ ਸਿੰਘ ਕੋਹਾੜ ਦੀਆਂ ਅਸਥੀਆਂ ਜਲ ਪ੍ਰਵਾਹ

ਤਰਨ ਤਾਰਨ, 11 ਫਰਵਰੀ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ, ਜਿਨ੍ਹਾ PPN1102201805ਦਾ ਪਿਛਲੇ ਦਿਨੀ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ, ਉਨਾਂ ਦੇ ਪਰਿਵਾਰਕ ਮੈਂਬਰਾਂ ਨੇ ਜਥੇਦਾਰ ਕੋਹਾੜ ਦੀਆ ਅਸਥੀਆਂ ਗੋਇੰਦਵਾਲ ਸਾਹਿਬ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਜਲ ਪ੍ਰਵਾਹ ਕੀਤੀਆਂ ਗਈਆਂ।ਇਸ ਸਮੇਂ ਹਲਕਾ ਖਡੂਰ ਸਾਹਿਬ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਕਾਲੀ ਦਲ ਦੇ ਮੈਬਰਾਂ ਤੇ ਵਰਕਰਾਂ ਨਾਲ ਪਹੁੰਚੇ।
ਜੱਥੇਦਾਰ ਅਜੀਤ ਸਿੰਘ ਕੋਹਾੜ ਦਾ ਬੇਟਾ ਨਾਇਬ ਸਿੰਘ ਕੋਹਾੜ ਪੌਤਰੇ ਬੱਚਿਤਰ ਸਿੰਘ ਕੋਹਾੜ ਅਤੇ ਪਵਿੱਤਰ ਸਿੰਘ ਕੋਹਾੜ, ਜਵਾਈ ਸਤਨਾਮ ਸਿੰਘ ਢਿੱਲੋਂ, ਨੁੰਹ ਪ੍ਰਦੀਪ ਕੌਰ, ਬਲਜਿੰਦਰ ਕੌਰ ਬੇਟੀ ਅਤੇ ਹੋਰ ਪਰਿਵਾਰਕ ਮੈੈਂਬਰ ਮੌਜੂਦ ਸਨ।ਇਸ ਮੌਕੇ ਸਾਬਕਾ ਸਿਖਿਆ ਮੰਤਰੀ ਬੀਬੀ ਉਪਿੰਦਰਜੀਤ ਕੌਰ, ਦਲਬੀਰ ਸਿੰਘ ਜਹਾਂਗੀਰ, ਕੁਲਦੀਪ ਸਿੰਘ ਔਲਖ, ਪ੍ਰੇਮ ਸਿੰਘ, ਐਸ.ਜੀ.ਪੀ.ਸੀ ਮੈਂਬਰ ਸ੍ਰ ਬਲਵਿੰਦਰ ਸਿੰਘ ਵੇਈ ਪੁਈਂ, ਦਮਨਜੀਤ ਸਿੰਘ, ਮਨੈਜਰ ਜੱਸਾ ਸਿੰਘ, ਕੈਪਟਨ ਸੁੱਚਾ ਸਿੰਘ ਆਦਿ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply