Tuesday, November 24, 2026

ਪੁਲਿਸ ਨੇ 230 ਲੀਟਰ ਲਾਹਣ ਤੇ 20 ਲੀਟਰ ਨਜਾਇਜ਼ ਸ਼ਰਾਬ ਫੜੀ

ਬਠਿੰਡਾ, 12 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਥਾਣਾ ਸਦਰ ਬਠਿੰਡਾ ਦੀ ਪੁਲਿਸ ਨੇ ਨੇੜਲੇ ਪਿੰਡ Sharab Ilquerਬੀੜ ਤਲਾਬ ਵਿਖੇ ਛਾਪੇਮਾਰੀ ਕਰਕੇ 230 ਲੀਟਰ ਲਾਹਣ ਅਤੇ 20 ਲੀਟਰ ਨਜਾਇਜ਼ ਸ਼ਰਾਬ ਸਮੇਤ ਭੱਠੀ ਫੜੀ ਹੈ, ਪ੍ਰੰਤੂ ਮੌਕੇ ’ਤੇ ਗਿ੍ਰਫਤਾਰੀ ਕਿਸੇ ਦੀ ਨਹੀਂ ਹੋਈ।ਪੁਲਿਸ ਨੇ ਦੋ ਵਿਅਕਤੀਆਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।ਜਾਣਕਾਰੀ ਅਨੁਸਾਰ ਹੌਲਦਾਰ ਰਣਧੀਰ ਸਿੰਘ ਸਮੇਤ ਪੁਲਿਸ ਪਾਰਟੀ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਪਿੰਡ ਬੀੜ ਤਲਾਬ ਵਿਖੇ ਦੋ ਘਰਾਂ ਵਿਚ ਛਾਪਾ ਮਾਰਿਆ ਤਾਂ ਉਨ੍ਹਾਂ ਉਥੋਂ ਭਾਰੀ ਮਾਤਰਾ ’ਚ ਲਾਹਣ ਅਤੇ ਘਰ ਦੀ ਸ਼ਰਾਬ ਫੜੀ ਹੈ।ਪੁਲਿਸ ਅਨੁਸਾਰ ਇਕ ਘਰੋਂ 200 ਲੀਟਰ ਲਾਹਣ ਅਤੇ ਭੱਠੀ ਦਾ ਸਮਾਨ ਬਰਾਮਦ ਹੋਇਆ ਹੈ ਜਦਕਿ ਦੂਜੇ ਘਰੋਂ 30 ਲੀਟਰ ਲਾਹਣ ਅਤੇ 20 ਲੀਟਰ ਨਜਾਇਜ਼ ਸ਼ਰਾਬ ਬਰਾਮਦ ਹੋਈ ਹੈ। ਪੁਲਿਸ ਦੇ ਛਾਪੇ ਦੀ ਭਿਣਕ ਪੈਂਦਿਆਂ ਪਹਿਲਾਂ ਹੀ ਸ਼ਰਾਬ ਕੱਢਣ ਵਾਲੇ ਵਿਅਕਤੀ ਭੱਜ ਨਿਕਲੇ ਹਨ।ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਧਾਰਾ 61,1,14 ਐਕਸਾਈਜ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply