Tuesday, November 24, 2026

ਅਪਾਹਜ਼ ਵਿਅਕਤੀ ਨੇ ਖੂਨਦਾਨ ਕਰਕੇ ਦਿੱਤਾ “ਖੂਨਦਾਨ ਮਹਾਂ-ਕਲਿਆਣ” ਦਾ ਸੁਨੇਹਾ

 ਖੂਨਦਾਨ ਕੈਂਪ ਦੌਰਾਨ 70 ਯੂਨਿਟ ਖੂਨ ਇਕੱਤਰ
ਧੂਰੀ, 14 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਮਾਲਵਾ ਫਰੈਡਜ਼ ਵੈਲਫੇਅਰ ਸੁਸਾਇਟੀ ਵਲੋਂ ਗੁਰਦਰਸ਼ਨ ਡਿੰਪੀ ਦੀ ਅਗਵਾਈ `ਚ PPN1402201815ਮਹਾਂ-ਸ਼ਿਵਰਾਤਰੀ ਮੌਕੇ ਸ਼ਿਵ ਮੰਦਰ ਰਣੀਕੇ ਵਿਖੇ ਇੱਕ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਲਾਈਫ ਲਾਈਨ ਬਲੱਡ ਬੈਂਕ ਪਟਿਆਲਾ ਦੀ ਟੀਮ ਨੇ ਖੂਨਦਾਨੀਆਂ ਪਾਸੋਂ 70 ਯੂਨਿਟ ਖੂਨ ਇਕੱਤਰ ਕੀਤਾ।ਕੈਂਪ ਦੌਰਾਨ ਇੱਕ ਅਪਾਹਜ਼ ਵਿਅਕਤੀ ਨੇ ਖੂਨਦਾਨ ਕਰ ਕੇ “ਖੂਨਦਾਨ ਮਹਾਂ-ਕਲਿਆਣ” ਦਾ ਸੁਨੇਹਾ ਦਿੱਤਾ।ਸੰਸਥਾ ਵੱਲੋਂ ਖੂਨਦਾਨੀਆਂ ਨੂੰ ਮੈਡਲ ਅਤੇ ਸਰਟੀਫੀਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਇਸ ਮੌਕੇ ਸੁਰੇਸ਼ ਰਾਧੇ, ਮਨਦੀਪ ਸਿੰਘ, ਤਰਸੇਮ ਸਿੰਘ, ਜਸਵਿੰਦਰ ਕੁਮਾਰ, ਬੱਬੂ ਰਣੀਕੇ, ਰਾਜ ਰਿਸ਼ੀ, ਸਰਬਜੀਤ ਸਿੰਘ ਅਤੇ ਪਵਿੱਤਰ ਸਿੰਘ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply