ਅੰਮ੍ਰਿਤਸਰ, 14 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਦੀ ਅਗਵਾਈ ਹੇਠ ਬੱਚਤ ਭ
ਵਨ ਅੰਮਿ੍ਤਸਰ ਵਿਖੇ ਜਿਲੇ੍ਹ ਦੇ ਬੈਂਕਾਂ ਵਲੋਂ ਦਸੰਬਰ 2017 ਦੀ ਤਿਮਾਹੀ ਵਿੱਚ ਕੀਤੇ ਗਏ ਕੰਮਕਾਜਾਂ ਦੀ ਸਮੀਖਿਆ ਕੀਤੀ ਗਈ।
ਇਸ ਮੀਟਿੰਗ ਵਿੱਚ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਰਾਕੇਸ਼ ਕੁਮਾਰ ਖੇੜਾ ਲੀਡ ਜਿਲ੍ਹਾ ਮੈਨੇਜਰ, ਵਿਕਰਮ ਰੰਧਾਵਾ ਰਿਜਰਵ ਬੈਕ ਆਫ ਇੰਡੀਆ ਤੋਂ ਸ੍ਰੀਮਤੀ ਜਸਵਿੰਦਰ ਕੌਰ ਬੇਦੀ ਨਬਾਰਡ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਅਤੇ ਬੈਕਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ।
ਸੰਘਾ ਨੇ ਬੈਂਕਾਂ ਦੇ ਜਮਾਂ ਤੇ ਕਰਜੇ ਦੀਆਂ ਵੱਖ ਵੱਖ ਸਕੀਮਾਂ ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਉਨ੍ਹਾਂ ਨੇ ਬੈਕਾਂ ਨੁੰ ਅਪੀਲ ਕੀਤੀ ਕਿ ਉਹ ਆਪਣੀਆਂ ਸਮਾਜਿਕ ਜਿੰਮੇਵਾਰੀ ਦੇ ਨਾਲ ਨਾਲ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ ਵੱਖ ਭਲਾਈ ਸਕੀਮਾਂ ਜਿਵੇਂ ਅਟੱਲ ਪੈਨਸ਼ਨ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤੇ ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ ਵੱਲ ਵਿਸ਼ੇਸ਼ ਤੌਰ ਤੇ ਧਿਆਨ ਦੇਣ।ਉਨ੍ਹਾਂ ਬੈਕ ਨੁਮਾਇੰਦਿਆਂ ਨੂੰ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪੁੱਜਦਾ ਕਰਨ ਲਈ ਲੋਕਾਂ ਨੂੰ ਜਾਗਰੂਕ ਕਰਨ।
ਇਸ ਮੌਕੇ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨੇ ਬੈਂਕ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਦਰਮਿਆਨੇ ਕੰਮਕਾਜ ਕਰਨ ਵਾਲੇ ਲੋਕ, ਔਰਤਾਂ ਅਤੇ ਪੱਛੜੀ ਜਾਤੀ ਦੇ ਲੋਕਾਂ ਨੂੰ ਮੁਦਰਾ ਸਕੀਮ ਅਧੀਨ ਅਸਾਨੀ ਨਾਲ ਕਰਜਾ ਪ੍ਰਾਪਤ ਹੋ ਸਕੇ ਅਤੇ ਉਨ੍ਹਾਂ ਨੂੰ ਬਾਰ-ਬਾਰ ਬੈਂਕਾਂ ਦੇ ਚੱਕਰ ਨਾ ਮਾਰਨੇ ਪੈਣ।
ਮੁੱਖ ਲੀਡ ਜਿਲ੍ਹਾ ਮੈਨੇਜਰ ਰਾਕੇਸ਼ ਖੇੜਾ ਨੇ ਇਨ੍ਹਾਂ ਸਕੀਮਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਦੇਣ ਤੋਂ ਇਲਾਵਾ ਬੈਂਕਾਂ ਨੂੰ ਨਿਰਦੇਸ਼ ਦਿੱਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਬੈਂਕ ਦੇ ਸਾਰੇ ਗ੍ਰਾਹਕ ਇਨ੍ਹਾਂ ਸਕੀਮਾਂ ਵਿੱਚ ਕਵਰ ਹੋ ਜਾਣ ਅਤੇ ਇਨ੍ਹਾਂ ਸਕੀਮਾਂ ਦੇ ਫਾਰਮ ਹਰ ਬੈਂਕ ਦੀ ਸ਼ਾਖਾ ਵਿੱਚ ਗ੍ਰਾਹਕਾਂ ਨੂੰ ਅਸਾਨੀ ਨਾਲ ਉਪਲਬੱਧ ਹੋ ਸਕਣ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media