ਜੰਡਿਆਲਾ ਗੁਰੂ, 15 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸ਼੍ਰੀਮਤੀ ਗੁਰਮੀਤ ਕੌਰ ਮੀਰਾਂਕੋਟ ਨੇ ਜੰਡਿਆਲਾ ਗੁਰੂ ਬਲਾਕ
ਪ੍ਰਾਇਮਰੀ ਅਫਸਰ (ਬੀ.ਪੀ.ਈ.ਓ) ਦਾ ਅਹੁੱਦਾ ਗਹਿਰੀ ਮੰਡੀ ਵਿਖੇ ਸੰਭਾਲ ਲਿਆ ਹੈ।ਇਸ ਮੌਕੇ ਉਪ ਜਿਲ੍ਹਾ ਸਿੱਖਿਆ ਅਫਸਰ ਅੰਮ੍ਰਿਤਸਰ ਸ਼੍ਰੀਮਤੀ ਭੁਪਿੰਦਰ ਕੌਰ ਰੰਧਾਵਾ ਮੌਜੂਦ ਰਹੇ।ਅਹੁੱਦਾ ਸੰਭਾਲਣ ਉਪਰੰਤ ਬੀ.ਪੀ.ਈ.ਓ ਸ਼੍ਰੀਮਤੀ ਗੁਰਮੀਤ ਕੌਰ ਮੀਰਾਂਕੋਟ ਨੇ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਉਨ੍ਹਾਂ ਦੇ ਸਟਾਫ ਮੈਂਬਰਾਂ ਤੋਂ ਇਲਾਵਾ ਬਾਬਾ ਪ੍ਰਮਾਨੰਦ ਮੁੱਖ ਸੰਚਾਲਕ ਗੁਰਦੁਆਰਾ ਬਾਬਾ ਹੰਦਾਲ ਸਾਹਿਬ, ਅਜੈਪਾਲ ਸਿੰਘ ਮੀਰਾਂਕੋਟ ਸਾਬਕਾ ਵਿਧਾਇਕ, ਰਣਜੀਤ ਸਿੰਘ ਜੋਸਨ, ਜਸਬੀਰ ਸਿੰਘ ਖੇਲਾ, ਮਹਿਕਪ੍ਰੀਤ ਸਿੰਘ ਜੋਸਨ, ਬਲਵਿੰਦਰ ਕੌਰ ਬੀ.ਪੀ.ਈ.ਓ ਅੰਮ੍ਰਿਤਸਰ, ਸਤਨਾਮ ਸਿੰਘ ਬੀ.ਪੀ.ਈ.ਓ ਮਜੀਠਾ-2, ਗੁਰਪ੍ਰਤਾਪ ਸਿੰਘ ਜੂਨੀਅਰ ਸਹਾਇਕ, ਧਰਮਿੰਦਰ ਸਿੰਘ, ਸਰਬਜੀਤ ਸਿੰਘ, ਕੰਵਲਜੀਤ ਸਿੰਘ, ਗੁਰਭੇਜ ਸਿੰਘ ਸੀ.ਐਚ.ਟੀ, ਰਣਜੀਤ ਸਿੰਘ, ਬਲਵਿੰਦਰ ਕੌਰ, ਵਿਸ਼ੇਸ਼ ਤੌਰ `ਤੇ ਹਾਜਰ ਸਨ।ਜਿਨ੍ਹਾਂ ਨਵੇਂ ਬੀ.ਪੀ.ਈ.ਓ ਸ਼੍ਰੀਮਤੀ ਗੁਰਮੀਤ ਕੌਰ ਮੀਰਾਂਕੋਟ ਨੂੰ ਅਹੁੱਦਾ ਸੰਭਾਲਣ `ਤੇ ਸ਼ੁੱਭਕਾਮਨਾਵਾਂ ਦਿੱਤੀਆਂ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media