Sunday, December 22, 2024

ਦੇਸੀ ਪਸਤੌਲ ਤੇ ਕਾਰਤੂਸਾਂ ਸਮੇਤ ਇੱਕ ਗ੍ਰਿਫਤਾਰ

ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ) – ਸੀ.ਆਈ.ਏ ਸਟਾਫ ਪੁਲਿਸ ਨੇ ਅਜਨਾਲਾ ਰੋਡ ਏਅਰਪੋਰਟ ਟੀ-ਪੁਆਇੰਟ ਤੋਂ Crimeਇੱਕ ਮੋਟਰਸਾਈਕਲ ਸਵਾਰ ਨੂੰ ਕਾਬੂ ਕਰ ਕੇ ਉਸ ਪਾਸੋਂ 32 ਬੋਰ ਦਾ ਇੱਕ ਦੇਸੀ ਪਿਸਤੌਲ ਜ਼ਿੰਦਾ ਕਾਰਤੂਸਾਂ ਸਮੇਤ ਬਰਾਮਦ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀ.ਆਈ.ਏ ਸਟਾਫ ਦੇ ਇੰਚਾਰਜ ਜੋਗਾ ਸਿੰਘ ਨੇ ਦੱਸਿਆ ਹੈ ਕਿ ਸੀ.ਆਈ.ਏ ਸਟਾਫ ਦੇ ਏ.ਐਸ.ਆਈ ਵਿਨੋਦ ਕੁਮਾਰ ਸਾਥੀ ਮੁਲਾਜ਼ਮਾਂ ਸਮੇਤ ਜਦ ਅਜਨਾਲਾ ਰੋਡ ਟੀ-ਪੁਆਇੰਟ ਏਅਰਪੋਰਟ ਰੋਡ ਵਿਖੇ ਨਾਕਾ ਲਾ ਕੇ ਵਾਹਣਾਂ ਦੀ ਚੈਕਿੰਗ ਕਰ ਰਹੇ ਸਨ ਤਾਂ ਉਨਾਂ ਨੇ ਰਾਜਾਸਾਂਸੀ ਤਰਫੌਂ ਆ ਰਹੇ ਕਾਲੇ ਰੰਗ ਦੇ ਪਲਸਰ ਮੋਟਰਸਾਈਕਲ ਸਵਾਰ ਇੱਕ ਮੋਨੇ ਨੌਜਵਾਨ ਨੂੰ ਸ਼ੱਕ ਦੇ ਅਧਾਰ `ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਨੌਜਵਾਨ ਦੀ ਪੈਂਟ ਦੀ ਜੇਬ ਵਿਚੋਂ ਇੱਕ ਦੇਸੀ ਪਿਸਤੌਲ 32 ਬੋਰ 13 ਜ਼ਿੰਦਾ ਕਾਰਤੂਸਾਂ ਸਮੇਤ ਬਰਾਮਦ ਹੋਇਆ।ਉਨਾਂ ਕਿਹਾ ਕਿ ਪੁਛਗਿੱਛ ਕਰਨ `ਤੇ ਆਪਣਾ ਨਾਮ ਜਸਪ੍ਰੀਤ ਸਿੰਘ ਉਰਫ ਗਿਫਟੀ ਪੁੱਤਰ ਪਰਮਜੀਤ ਸਿੰਘ ਵਾਸੀ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਦੱਸਣ ਵਾਲੇ ਨੌਜਵਾਨ ਨੇ ਦੱਸਿਆ ਕਿ ਪਲਸਰ ਮੋਟਰਸਾਈਕਲ ਨੰਬਰ ਪੀ.ਬੀ 02 ਬੀ.ਐਨ 1283 ਚੋਰੀ ਦਾ ਹੈ।ਇੰਸਪੈਕਟਰ ਜੋਗਾ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਵਿਨੋਦ ਕੁਮਾਰ ਨੇ ਥਾਣਾ ਹਵਾਈ ਅੱਡਾ ਵਿਖੇ ਕਥਿਤ ਦੋਸ਼ੀ ਖਿਲਾਫ ਆਈ.ਪੀ.ਸੀ ਦੀ ਧਾਰਾ 379, 411 ਅਤੇ ਅਸਲਾ ਐਕਟ ਦੀ ਧਾਰਾ 25, 54, 59 ਅਧੀਨ ਕੇਸ ਨੰਬਰ 4 ਦਰਜ ਕਰਵਾਇਆ ਹੈ ਅਤੇ ਮਾਨਯੋਗ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕਰ ਕੇ ਬਾਰੀਕੀ ਨਾਲ ਪੁਛਗਿੱਛ ਕੀਤੀ ਜਾਵੇਗੀ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply