ਅੰਮ੍ਰਿਤਸਰ, 15 ਫਰਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ
(ਰਜਿ:) ਦੇ ਸਹਿਯੋਗ ਨਾਲ ਜਨਵਾਦੀ ਲੇਖਕ ਸੰਘ ਅੰਮ੍ਰਿਤਸਰ ਅਤੇ ਸਾਹਿਤ ਵਿਚਾਰ ਮੰਚ ਤਰਨ ਤਾਰਨ ਵਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਕਹਾਣੀ ਦਰਬਾਰ ਕਵਾਇਆ ਜਾ ਰਿਹਾ ਹੈ।
ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦੇਵਿੰਦਰ ਸਿੰਘ, ਤਰਲੋਚਨ ਸਿੰਘ ਤਰਨ ਤਾਰਨ ਅਤੇ ਸ਼ਾਇਰ ਦੇਵ ਦਰਦ ਨੇ ਅੱਜ ਇਥੋਂ ਜਾਰੀ ਸਾਂਝੇ ਬਿਆਨ ਵਿੱਚ ਦੱਸਿਆ ਕਿ 19 ਫਰਵਰੀ ਸੋਮਵਾਰ ਬਾਅਦ ਦੁਪਹਿਰ 2.00 ਵਜੇ ਦਿਸ਼ਾ ਸੈਂਟਰ ਜੰਡਿਆਲਾ ਰੋਡ ਤਰਨ ਤਾਰਨ ਰੋਡ ਵਿਖੇ ਕੇਂਦਰੀ ਸਭਾ ਦੇ ਜਨਰਲ ਸਕੱਤਰ ਸੁਸ਼ੀਲ ਦੋਸਾਂਝ ਡ. ਪਰਮਿੰਦਰ ਅਤੇ ਡਾ. ਦਰਿਆ ਦੀ ਸਾਂਝੀ ਪ੍ਰਧਾਨਗੀ ਹੇਠ ਹੋਣ ਵਾਲੇ ਇਸ ਸਾਹਿਤਕ ਸਮਾਗਮ ਵਿੱਚ ਕਹਾਣੀਕਾਰ ਮੁਖਤਾਰ ਗਿੱਲ, ਦੀਪ ਦੇਵਿੰਦਰ ਸਿੰਘ, ਡਾ. ਸਰਘੀ, ਸਿਮਰਨ ਧਾਲੀਵਾਲ ਅਤੇ ਅਮਨ ਗਿੱਲ ਆਪੋ ਆਪਣੀਆਂ ਕਹਾਣੀਆਂ ਪੜਣਗੇ।ਇਸ ਅਦਬੀ ਸਮਾਗਮ ਵਿੱਚ ਅੰਮ੍ਰਿਤਸਰ ਤੇ ਤਰਨ ਤਾਰਨ ਜਿਲੇ ਦੀਆਂ ਸਮੁੱਚੀਆਂ ਸਾਹਿਤਕ ਸਭਾਵਾਂ ਭਰਵੀਂ ਸ਼ਮੂਲੀਅਤ ਕਰਨਗੀਆਂ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media