ਨਵੀਂ ਦਿੱਲੀ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ.ਗੁ.ਪ੍ਰ ਕਮੇਟੀ) ਨੇ ਇਥੇ
ਜਾਰੀ ਇੱਕ ਬਿਆਨ ਵਿੱਚ ਕਿਹਾ ਹੈ ਕਿ ਗਾਜ਼ੀਆਬਾਦ (ਯੂ.ਪੀ) ਦੇ ਪ੍ਰਸ਼ਾਸਨ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਦੀ ਹੋ ਰਹੀ ਸੇਵਾ ਅਤੇ ਪੂਜਾ-ਪਾਠ ਵਿੱਚ ਰੁਕਾਵਟਾਂ ਪਾਉਣ ਅਤੇ ਪ੍ਰਬੰਧਕਾਂ ਅਤੇ ਸੰਗਤਾਂ ਨੂੰ ਤੰਗ ਤੇ ਪ੍ਰੇਸ਼ਾਨ ਕਰਨ ਦੀਆਂ ਹੋ ਰਹੀਆਂ ਕੌਸ਼ਿਸ਼ਾਂ ਸਬੰਧੀ ਦਿੱਲੀ ਗੁਰਦੁਆਰਾ ਕਮੇਟੀ ਤੱਕ ਪੁੱਜ ਰਹੀਆਂ ਸ਼ਿਕਾਇਤਾਂ ਬਹੁਤ ਹੀ ਦੁਖਦਾਈ ਅਤੇ ਅਸਹਿ ਹਨ। ਆਪਣੇ ਬਿਆਨ ਵਿੱਚ ਰਾਣਾ ਨੇ ਦਸਿਆ ਕਿ ਬੀਤੇ ਦਿਨ ਗਾਜ਼ੀਆਬਾਦ ਦੀਆਂ ਸੰਗਤਾਂ ਦੇ ਪ੍ਰਤੀਨਿਧੀਆਂ ਨੇ ਇਥੇ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਖੀਆਂ ਨਾਲ ਮੁਲਾਕਾਤ ਕਰ ਆਪਣਾ ਦਰਦ ਬਿਆਨ ਕੀਤਾ ਅਤੇ ਦਸਿਆ ਕਿ ਉਹ ਆਪਣਾ ਦੁੱਖੜਾ ਸਥਾਨਕ ਅਧਿਕਾਰੀਆਂ ਤੋਂ ਲੈ ਕੇ ਰਾਜ ਦੇ ਮੁੱਖ ਮੰਤਰੀ ਤੱਕ ਪਹੁੰਚ ਚੁੱਕੇ ਹਨ, ਪਰ ਸਥਾਨਕ ਪ੍ਰਸ਼ਾਸਨ ਦੇ ਵਿਹਾਰ ਵਿੱਚ ਕੋਈ ਫਰਕ ਨਹੀਂ ਪੈ ਰਿਹਾ।ਰਾਣਾ ਨੇ ਦੱਸਿਆ ਗਾਜ਼ੀਆਬਾਦ ਦੀਆਂ ਸੰਗਤਾਂ ਦੇ ਪ੍ਰਤੀਨਿਧੀਆਂ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਗੁਰੁਦਆਰਾ ਪੁਰਾਣਾ ਹੀ ਨਹੀਂ, ਸਗੋਂ ਇਤਿਹਾਸਕ ਵੀ ਹੈ।ੳਨ੍ਹਾਂ ਹੋਰ ਦੱਸਿਆ ਕਿ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਉਨ੍ਹਾਂ ਨੂੰ ਭਰੋਸਾ ਦੁਆਇਆ ਹੈ ਕਿ ਇਸ ਸਮੱਸਿਆ ਨੂੰ ਹੱਲ ਕਰਵਾਉਣ ਵਿੱਚ ਦਿੱਲੀ ਕਮੇਟੀ ਉਨ੍ਹਾਂ ਨੂੰ ਪੂਰਾ-ਪੂਰਾ ਸਹਿਯੋਗ ਦੇਵੇਗੀ। ਰਾਣਾ ਅਨੁਸਾਰ ਦਿੱਲੀ ਗੁਰਦੁਆਰਾ ਕਮੇਟੀ ਨੇ ਇਸ ਸੰਬੰਧ ਵਿੱਚ ਮੁੱਢਲੇ ਯਤਨਾਂ ਦੇ ਰੂਪ ਵਿੱਚ ਯੂ.ਪੀ ਅਤੇ ਕੇਂਦਰ ਸਰਕਾਰ ਨਲ ਸੰਪਰਕ ਕਰਨ ਦੀਆਂ ਕੌਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ। ਰਾਣਾ ਨੇ ਗਾਜ਼ੀਆਬਾਦ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ ਉਸ ਵਲੋਂ ਸਥਾਨਕ ਸੰਗਤਾਂ ਨੂੰ ਤੰਗ ਤੇ ਪ੍ਰੇਸ਼ਾਨ ਕਰਨ ਅਤੇ ਗੁਰਦੁਆਰਾ ਸਾਹਿਬ ਵਿਖੇ ਹੋ ਰਹੇ ਪੂਜਾ-ਪਾਠ ਵਿੱਚ ਰੁਕਾਵਟਾਂ ਪਾਉਣ ਦਾ ਵਤੀਰਾ ਨਾ ਤਿਆਗਿਆ ਗਿਆ ਤਾਂ ਦਿੱਲੀ ਗੁਰਦੁਆਰਾ ਕਮੇਟੀ ਸਖਤ ਕਦਮ ਚੁਕਣ `ਤੇ ਮਜ਼ਬੂਰ ਹੋਵੇਗੀ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media