ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ- ਸ਼ੈਫੀ ਸੰਧੂ) – ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਸਮਾਜ ਭਲਾਈ ਸੁਸਾਇਟੀ (ਰਜਿ:) ਵਲੋਂ
ਪਿਛਲੇ 6 ਸਾਲ ਤੋਂ ਭਰੂਣ ਹੱਤਿਆ ਨੂੰ ਠੱਲ ਪਾਉਣ ਦੇ ਮੰਤਵ ਨਾਲ ‘ਬੇਟੀ ਬਚਾਓ, ਬੇਟੀ ਪੜਾਓ’ ਮੁਹਿੰਮ ਤਹਿਤ 116 ਸਕੂਲਾਂ ਤੇ ਕਾਲਜ਼ਾਂ ‘ਚ ਹਸਤਾਖਰ ਮੁਹਿੰਮ ਰਾਹੀਂ 76,000 ਵਿਦਿਆਰਥੀਆਂ ਨੂੰ ਜਾਗਰੂਕ ਕਰ ਚੁੱਕੀ ਹੈ।ਸੰਸਥਾ ਦੇ ਮੁੱਖ ਸਰਪ੍ਰਸਤ ਰਾਜੇਸ਼ ਸ਼ਰਮਾ (ਡਿਪਟੀ ਸੈਕਟਰੀ ਉੱਚ ਸਿੱਖਿਆ ਵਿਭਾਗ, ਪੰਜਾਬ), ਚੇਅਰਪਰਸਨ ਰੋਬਿਨਜੀਤ ਕੋਰ ਗਿੱਲ ਤਹਿਸੀਲਦਾਰ ਅਤੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ (ਇੰਡੀਆ ਬੁੱਕ ਰਿਕਾਰਡ ਹੋਲਡਰ) ਨੇ ਸਾਂਝੇ ਤੋਰ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਮਹੀਨੇ ਸੁਸਾਇਟੀ ਵਲੋਂ 6ਵਾਂ ਰਾਜ ਪੱਧਰੀ ਇਨਾਮ ਵੰਡ ਤੇ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ। ਜਿਸ ਵਿਚ 150 ਹੋਣਹਾਰ ਧੀਆਂ ਤੋਂ ਇਲਾਵਾ ਵੱਖ-ਵੱਖ ਖੇਤਰਾਂ ‘ਚ ਵਿਸ਼ੇੇਸ਼ ਪ੍ਰਾਪਤੀਆਂ ਕਰਨ ਵਾਲੀਆਂ 6 ਹੋਣਹਾਰ ਮਹਿਲਾਵਾਂ ਨੂੰ ਉਚੇਚੇ ਤੋਰ ਤੇ ‘ਮਾਣ ਧੀਆਂ `ਤੇ’ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।ਇਸ ਸਬੰਧੀ 1 ਮਾਰਚ ਤੱਕ ਅਰਜੀਆਂ ਦੀ ਮੰਗ ਕੀਤੀ ਗਈ ਹੈ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media