ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਹੀਦ ਸਿੱਖ ਮਿਸ਼ਨਰੀ ਕਾਲਜ ਸ੍ਰੀ ਅੰਮ੍ਰਿਤਸਰ ਵਿਖੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਸਾਲਾਨਾ ਯਾਦ ਨੂੰ ਸਮਰਪਿਤ 20 ਤੇ 21 ਫਰਵਰੀ ਨੂੰ ਵਿਸ਼ੇਸ਼ ਦੋ-ਰੋਜ਼ਾ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 20 ਫਰਵਰੀ ਨੂੰ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ ਜਿਸ ਵਿਚ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲੇ, ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਤੇ ਹਜ਼ੂਰੀ ਰਾਗੀ ਭਾਈ ਸਤਿੰਦਰਬੀਰ ਸਿੰਘ ਤੇ ਭਾਈ ਗੁਰਦੇਵ ਸਿੰਘ, ਭਾਈ ਜਸਪ੍ਰੀਤ ਸਿੰਘ ਦਿਲਰੁਬਾ ਵਾਦਕ (ਕਪੂਰਥਲਾ), ਸੂਰਮਾ ਸਿੰਘ ਆਸ਼ਰਮ ਤੇ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਪਾਵਨ ਗੁਰਬਾਣੀ ਦਾ ਕੀਰਤਨ ਕੀਤਾ ਜਾਵੇਗਾ।ਬੇਦੀ ਨੇ ਦੱਸਿਆ ਕਿ 21 ਫਰਵਰੀ ਨੂੰ ‘ਸਾਕਾ ਨਨਕਾਣਾ ਸਾਹਿਬ: ਪਿਛੋਕੜ ਤੇ ਪ੍ਰਭਾਵ’ ਵਿਸ਼ੇ ਪੁਰ ਸੈਮੀਨਾਰ ਕਰਵਾਇਆ ਜਾਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ ਅਤੇ ਪ੍ਰਧਾਨਗੀ ਭਾਸ਼ਣ ਵੀ ਦੇਣਗੇ।ਉਨ੍ਹਾਂ ਹੋਰ ਦੱਸਿਆ ਕਿ ਇਸ ਸੈਮੀਨਾਰ ਵਿਚ ਪ੍ਰੋ: ਬਲਦੇਵ ਸਿੰਘ ਪ੍ਰਿੰਸੀਪਲ ਵਲੋਂ ਸੁਆਗਤੀ ਭਾਸ਼ਣ, ਡਾ. ਬਲਕਾਰ ਸਿੰਘ ਸਾਬਕਾ ਪ੍ਰੋ: ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮੁੱਖ ਭਾਸ਼ਣ, ਡਾ. ਬਲਵੰਤ ਸਿੰਘ ਸਾਬਕਾ ਡਾਇਰੈਕਟਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਚਮਕੌਰ ਸਿੰਘ ਡਾਇਰੈਕਟਰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਟਿਊਟ ਆਫ ਐਡਵਾਂਸਡ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ), ਗਿਆਨੀ ਗੁਰਬਖਸ਼ ਸਿੰਘ ਗੁਲਸ਼ਨ ਯੂ.ਕੇ., ਭਾਈ ਸਤਨਾਮ ਸਿੰਘ ਪ੍ਰਚਾਰਕ ਫਿਰੋਜ਼ਪੁਰ, ਭਾਈ ਹਰਪ੍ਰੀਤ ਸਿੰਘ ਵਡਾਲਾ ਜੌਹਲ ਵੱਲੋਂ ਵਿਸ਼ੇਸ਼ ਭਾਸ਼ਣ ਦਿੱਤੇ ਜਾਣਗੇ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵੱਲੋਂ ਧੰਨਵਾਦੀ ਸ਼ਬਦ ਕਹੇ ਜਾਣਗੇ।ਬੇਦੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿੱਖੀ ਦੇ ਸਿਧਾਂਤਾਂ ‘ਤੇ ਚੱਲਦੇ ਹੋਏ ਆਪਾ ਕੁਰਬਾਨ ਕਰਨ ਵਾਲੇ ਸੂਰਬੀਰਾਂ ਦੀ ਯਾਦ ਵਿਚ ਵਿਸ਼ੇਸ਼ ਸਮਾਗਮ ਕਰਵਾਏ ਜਾਂਦੇ ਹਨ ਤਾਂ ਜੋ ਸੰਗਤਾਂ ਤੀਕ ਇਸ ਸੁਨਹਿਰੀ ਇਤਿਹਾਸ ਨੂੰ ਪਹੁੰਚਾਇਆ ਜਾ ਸਕੇ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …