ਅੰਮ੍ਰਿਤਸਰ, 16 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਬਾਬਾ ਸ੍ਰੀ ਚੰਦ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਵੱਖ-ਵੱਖ ਇਮਾਰਤਾਂ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ 18 ਫਰਵਰੀ ਨੂੰ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ।ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ (ਵਿਖੇ ਸੰਗਤਾਂ ਦੀ ਸਹੂਲਤ ਲਈ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਵੱਲੋਂ ਸੰਗਤਾਂ ਤੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਕਾਰ ਸੇਵਾ ਰਾਹੀਂ ਪੁਰਾਤਨ ਇਤਿਹਾਸਕ ਬਾਉਲੀ (ਸਰੋਵਰ), ਲਿਟਰੇਚਰ ਹਾਊਸ, ਜੋੜਾਘਰ ਅਤੇ ਗੱਠੜੀ ਘਰ ਦੀਆਂ ਇਮਾਰਤਾਂ ਤਿਆਰ ਕਰਵਾਈਆਂ ਗਈਆਂ ਹਨ।ਇਨ੍ਹਾਂ ਇਮਾਰਤਾਂ ਨੂੰ ਸੰਗਤ ਅਰਪਣ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ‘ਤੇ ਪੁੱਜਣਗੇ।ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੌਂਗੋਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਗਤਾਂ ਦੀ ਸਹੂਲਤ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬਾਨ ਅੰਦਰ ਵੱਖ-ਵੱਖ ਇਮਾਰਤਾਂ ਤਿਆਰ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੰਗਤਾਂ ਲਈ ਵੱਧ ਤੋਂ ਵੱਧ ਸਹੂਲਤਾਂ ਦਾ ਪ੍ਰਬੰਧ ਕਰਨ ਲਈ ਯਤਨਸ਼ੀਲ ਹੈ ਅਤੇ ਗੁਰਦੁਆਰਾ ਸਾਹਿਬਾਨ ਦੇ ਸੁਚੱਜੇ ਪ੍ਰਬੰਧ ਲਈ ਵਚਨਬੱਧ ਵੀ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …