ਸਮਰਾਲਾ, 16 ਫਰਵਰੀ (ਪੰਜਾਬ ਪੋਸਟ- ਕੰਗ) – ਨਜਦੀਕੀ ਪਿੰਡ ਕੋਟਲਾ ਸਮਸ਼ਪੁਰ ਵਿਖੇ ਕਲਗੀਧਰ ਨੌਜਵਾਨ ਸਭਾ ਕੋਟਲਾ ਸਮਸ਼ਪੁਰ ਵਲੋਂ ਪਿਛਲੇ 30 ਸਾਲਾਂ ਤੋਂ ਲਗਾਤਾਰ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਤੇ ਆਉਣ ਜਾਣ ਵਾਲੀ ਸੰਗਤ ਲਈ ਤਿੰਨ ਦਿਨ ਲੰਗਰ ਲਗਾਏ ਜਾਂਦੇ ਹਨ।ਉਸੇ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਇਸ ਵਾਰ ਵੀ ਹੋਲੇ ਮਹੱਲੇ ਮੌਕੇ 2, 3 ਅਤੇ 4 ਮਾਰਚ ਪਿੰਡ ਵਿਖੇ ਧਾਰਮਿਕ ਦੀਵਾਨ ਅਤੇ ਲੰਗਰ ਲਗਾਏ ਜਾਣਗੇ।ਇਨ੍ਹਾਂ ਤਿਆਰੀਆਂ ਸਬੰਧੀ ਸਮੂਹ ਅਹੁਦੇਦਾਰਾਂ ਦੀ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਵੀਰ ਸਿੰਘ ਕੰਗ ਤੇ ਰਮਨਦੀਪ ਸਿੰਘ ਕੰਗ ਨੇ ਦੱਸਿਆ ਕਿ 2, 3 ਅਤੇ 4 ਮਾਰਚ ਨੂੰ ਤਿੰਨੋਂ ਦਿਨ ਸੰਗਤ ਲਈ ਰੋਟੀ, ਚਾਹ ਅਤੇ ਪਕੌੜਿਆਂ ਦਾ ਅਤੁੱਟ ਲੰਗਰ ਲਗਾਤਾਰ ਚੱਲੇਗਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ।ਇਸ ਤੋਂ ਇਲਾਵਾ 2 ਅਤੇ 3 ਮਾਰਚ ਨੂੰ ਰਾਤ 7 ਵਜੇ ਤੋਂ 10 ਵਜੇ ਤੱਕ ਅਤੇ 4 ਮਾਰਚ ਨੂੰ ਸਵੇਰੇ 10 ਵਜੇ ਤੋਂ 11:30 ਵਜੇ ਸੰਤ ਬੇਅੰਤ ਸਿੰਘ ਟਿੱਬੀ ਸਾਹਿਬ ਵਾਲਿਆਂ ਦੇ ਦੀਵਾਨ ਸਜਾਏ ਜਾਣਗੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ, ਗੁਰਮੀਤ ਸਿੰਘ ਬੱਬੂ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਵੀਜੋਤ ਸਿੰਘ ਕੰਗ, ਮੇਜਰ ਸਿੰਘ, ਵਿੱਕੀ ਸਿੰਘ, ਸੁਖਵਿੰਦਰ ਸਿੰਘ, ਹਨੀ ਸਿੰਘ ਆਦਿ ਹਾਜਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …