ਸਮਰਾਲਾ 16 ਫਰਵਰੀ (ਪੰਜਾਬ ਪੋਸਟ- ਕੰਗ) – ਪੰਜਾਬੀ ਸਾਹਿਤ ਸਭਾ (ਰਜਿ:) ਵਲੋਂ ਤਿੰਨ ਦਹਾਕਿਆਂ ਤੋਂ ਕੈਨੇਡਾ ਵਿੱਚ ਰਹਿੰਦੇ ਪ੍ਰਵਾਸੀ
ਲੇਖਕ ਮੇਜਰ ਮਾਂਗਟ ਕੁੱਬੇ ਦਾ ਨਵਾਂ ਨਾਵਲ ‘ਇੱਕ ਹੋਰ ਜਨਮ’ ਰਿਲੀਜ਼ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਸਰਪ੍ਰਸਤ ਪ੍ਰੋ. ਬਲਦੀਪ ਅਤੇ ਸਕੱਤਰ ਦੀਪ ਦਿਲਬਰ ਨੇ ਦੱਸਿਆ ਕਿ ਭਲਕੇ 18 ਫਰਵਰੀ ਦਿਨ ਐਤਵਾਰ ਨੂੰ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਸਾਹਿਤ ਸਭਾ ਦੀ ਮਹੀਨਾਵਾਰ ਮੀਟਿੰਗ ਵਿੱਚ ਇਸ ਨਾਵਲ ਉਪਰ ਡਾ. ਪਰਮਿੰਦਰ ਸਿੰਘ ਬੈਨੀਪਾਲ, ਪ੍ਰੋ. ਜਗਮੋਹਣ ਸਿੰਘ, ਕਹਾਣੀਕਾਰ ਸੁਖਜੀਤ, ਗੁਰਦਿਆਲ ਦਲਾਲ, ਸੁਰਿੰਦਰ ਰਾਮਪੁਰੀ ਅਤੇ ਪੰਜਾਬੀ ਸਾਹਿਤ ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਵਲੋਂ ਚਰਚਾ ਕੀਤੀ ਜਾਵੇਗੀ।ਹਾਜ਼ਰੀਨ ਲੇਖਕ ਆਪਣੀਆਂ ਰਚਨਾਵਾਂ ਵੀ ਪੜ੍ਹਨਗੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media