Friday, November 22, 2024

ਹਾਕੀ ਵਿੱਚ ਖ਼ਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਖਿਡਾਰਣਾਂ ਦਾ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ PPN1602201815ਰਹੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ 4 ਵਿਦਿਆਰਥਣਾਂ ਨੇ ਦਿੱਲੀ ਵਿਖੇ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਖੇਲੋ ਇੰਡੀਆ ਸਕੂਲ ਗੇਮਜ਼ ’ਚ ਹਿੱਸਾ ਲੈਂਦਿਆ ਹਾਕੀ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।
ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਉਕਤ ਖੇਡਾਂ ਦੌਰਾਨ ਹਾਕੀ ਵਿੰਗ ਦੀਆਂ ਖਿਡਾਰਣਾਂ ਦਾ ਮੈਚ ਪੰਜਾਬ ਅਤੇ ਚੰਡੀਗੜ੍ਹ ਦਰਮਿਆਨ ਖੇਡਿਆ ਗਿਆ, ਜਿਸ ’ਚ 3 ਗੋਲ ਸਿਮਰਨਜੀਤ ਕੌਰ ਨੇ ਕੀਤੇ ਅਤੇ ਸਾਰੇ ਟੂਰਨਾਮੈਂਟ ’ਚ ਉਸ ਨੇ 13 ਗੋਲ ਕਰਕੇ ਪੰਜਾਬ ਨੂੰ ਸ਼ਾਨਦਾਰ ਜਿੱਤ ਦਿਵਾਉਂਦਿਆ ਤੀਸਰਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਹਾਕੀ ਵਿੰਗ ਦੀਆਂ ਚਾਰੇ ਖਿਡਾਰਣਾਂ ਨੂੰ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆ ਦੱਸਿਆ ਕਿ ਇਹ ਉਨ੍ਹਾਂ ਦੇ ਕੋਚ ਦੁਆਰਾ ਕਰਵਾਏ ਗਏ ਸਖ਼ਤ ਅਭਿਆਸ ਨਤੀਜਾ ਹੈ ਕਿ ਉਹ ਇਸ ਮੁਕਾਮ ਤੱਕ ਪਹੁੰਚ ਸਕੇ। ਉਨ੍ਹਾਂ ਭਵਿੱਖ ਉੱਚ ਸਥਾਨ ਹਾਸਲ ਕਰਨ ਦੀ ਕਾਮਨਾ ਕਰਦੇ ਹੋਏ ਬਾਕੀ ਵਿਦਿਆਰਥਣਾਂ ਨੂੰ ਵੀ ਉਤਸ਼ਾਹਿਤ ਕੀਤਾ।
ਪ੍ਰਿੰ: ਨਾਗਪਾਲ ਨੇ ਦੱਸਿਆ ਕਿ ਇਸ ਮੌਕੇ ਜੇਤੂ ਖਿਡਾਰਣਾਂ ਨੂੰ ਡਾ. ਨਰਿੰਦਰ ਧਰੁਵ ਬੱਤਰਾ ਵੱਲੋਂ ਮੈਡਲ ਅਤੇ ਸਰਟੀਫ਼ਿਕੇਟ ਤਕਸੀਮ ਕਰਕੇ ਹੌਂਸਲਾ ਅਫ਼ਜਾਈ ਕੀਤੀ ਗਈ।ਸਕੂਲ ਦੀ ਸਵੇਰ ਦੀ ਸਭਾ ’ਚ ਉਕਤ ਜੇਤੂ ਖਿਡਾਰਣਾਂ ਨੂੰ ਪ੍ਰਿੰ: ਨਾਗਪਾਲ ਵੱਲੋਂ ਸਨਮਾਨਿਤ ਵੀ ਕੀਤਾ ਗਿਆ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply