ਅੰਮ੍ਰਿਤਸਰ, 17 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਇਲਾਕੇ ਦੀ ਅਬਾਦੀ ਮੋਹਨ ਨਗਰ ਸਥਿਤ ਸ੍ਰੀ
ਲਕਸ਼ਮੀ ਨਰਾਇਣ ਮੰਦਿਰ ਵਿਖੇ ਸ਼ਿਵਰਾਤਰੀ ਦਾ ਤਿਓਹਾਰ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਵੱਡੀ ਗਿਣਤੀ `ਚ ਸ਼ਰਧਾਲੂਆਂ ਨੇ ਇਥੇ ਪਹੁੰਚ ਕੇ ਪੂਜਾ ਅਰਚਾਨ ਕੀਤੀ। ਜਦਕਿ ਸ਼ਾਮ ਤੋਂ ਦੇਰ ਰਾਤ ਤੱਕ ਵਿਸ਼ੇਸ਼ ਭਜਨ ਗਾਇਣ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸ਼ਿਵ ਜੀ ਮਹਾਰਾਜ ਦੀ ਉਸਤਤੀ ਵਿੱਚ ਭਜਨਾਂ ਤੋਂ ਇਲਾਵਾ ਵੱਖ ਵੱਖ ਝਾਕੀਆਂ ਪੇਸ਼ ਕੀਤੀਆਂ ਗਈਆਂ ਅਤੇ ਸਮਾਪਤੀ ਆਰਤੀ ਉਪਰੰਤ ਹੋਈ।ਇਲਾਕਾ ਵਾਸੀ ਸੰਗਤਾਂ ਨੇ ਇਸ ਸਮਾਗਮ ਵਿੱਚ ਸ਼ਾਮਲ ਹੋ ਕੇ ਸ਼ਿਵ ਜੀ ਦਾ ਆਸ਼ੀਰਵਾਦ ਲਿਆ।ਪੁਲਿਸ ਵਲੋਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ।
Check Also
ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ
ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …
Punjab Post Daily Online Newspaper & Print Media