Friday, May 1, 2026

ਕੈਨੇਡਾ ਦੇ ਕਿਊਬਿਕ ਸੂਬੇ ਦੀ ਸੰਸਦ ਮੈਂਬਰ ਅੰਜੂ ਢਿੱਲੋਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਅੰਮ੍ਰਿਤਸਰ 17 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਕੈਨੇਡਾ ਦੇ ਸੂਬੇ ਕਿਊਬਿਕ ਦੀ ਪਹਿਲੀ ਪੰਜਾਬੀ ਮੈਂਬਰ ਪਾਰਲੀਮੈਂਟ ਅੰਜੂ ਢਿੱਲੋਂ PPN1702201804ਪਰਿਵਾਰਕ ਮੈਂਬਰਾਂ ਸਮੇਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਵਲੋਂ ਸਿਰੋਪਾਓ ਤੇ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਸਮੇਂ ਗੱਲਬਾਤ ਕਰਦਿਆਂ ਐਮ.ਪੀ ਅੰਜੂ ਢਿੱਲੋਂ ਨੇ ਕਿਹਾ ਕਿ ਅਕਤੂਬਰ 2015 ਵਿਚ ਮੈਂਬਰ ਪਾਰਲੀਮੈਂਟ ਬਣਨ ਤੋਂ ਬਾਅਦ ਉਹ ਪਹਿਲੀ ਵਾਰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਆਏ ਹਨ ਅਤੇ ਇਥੇ ਆ ਕੇ ਉਨ੍ਹਾਂ ਨੂੰ ਰੂਹਾਨੀ ਅਨੰਦ ਪ੍ਰਾਪਤ ਹੋਇਆ ਹੈ।ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਪੰਜਾਬੀਆਂ ਨੇ ਸਫ਼ਲਤਾ ਦੀ ਬੁਲੰਦੀ ਨੂੰ ਛੂਹਿਆ ਹੈ ਅਤੇ ਸਮੁੱਚੀ ਕੌਮ ਲਈ ਖ਼ੁਸ਼ੀ ਦੀ ਗੱਲ ਹੈ ਕਿ ਉਥੇ ਦੀ ਸਰਕਾਰ ਵਿਚ ਚਾਰ ਸਿੱਖ ਮੰਤਰੀ ਹਨ।ਇਹ ਗੁਰੂ ਸਾਹਿਬ ਦੀ ਕਿਰਪਾ ਨਾਲ ਹੀ ਸੰਭਵ ਹੋ ਸਕਿਆ ਹੈ।
ਇਸ ਸਮੇਂ ਵਧੀਕ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ. ਜਸਵਿੰਦਰ ਸਿੰਘ ਸੂਚਨਾ ਅਧਿਕਾਰੀ, ਅੰਮ੍ਰਿਤਪਾਲ ਸਿੰਘ, ਜਸਪਾਲ ਸਿੰਘ ਢੱਡੇ ਮੈਨੇਜਰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਅਤੇ ਐਮ.ਪੀ ਅੰਜੂ ਢਿਲੋਂ ਦੇ ਪਰਿਵਾਰਕ ਮੈਂਬਰਾਂ ਵਿਚੋਂ ਹਰਦੀਪ ਸਿੰਘ ਢਿੱਲੋਂ, ਪ੍ਰਿੰਸੀਪਲ ਰਾਮ ਸਿੰਘ ਪੱਡਾ, ਬੀਬੀ ਸੰਤੋਸ਼ ਕੌਰ, ਬੀਬੀ ਮਨਦੀਪ ਕੌਰ, ਪਰਮਿੰਦਰ ਸਿੰਘ ਆਦਿ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply