Tuesday, September 15, 2026

ਅਮਰੀਕੀ ਸਿੱਖ ’ਤੇ ਨਸਲੀ ਹਮਲੇ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

ਅੰਮ੍ਰਿਤਸਰ 17 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –   ਵਿਦੇਸ਼ਾਂ ਅੰਦਰ ਸਿੱਖਾਂ ਉੱਤੇ ਹੁੰਦੇ ਨਸਲੀ ਹਮਲਿਆਂ ’ਤੇ ਸ਼੍ਰੋਮਣੀ ਕਮੇਟੀ ਨੇ SGPCਗਹਿਰੀ ਚਿੰਤਾ ਪ੍ਰਗਟਾਈ ਹੈ।ਅਮਰੀਕਾ ਦੇ ਇਲੀਨੋਇਸ ਸੂਬੇ ਵਿਚ ਗੁਰਜੀਤ ਸਿੰਘ ਨਾਂ ਦੇ ਇਕ ਉਬੇਰ ਟੈਕਸੀ ਡਰਾਈਵਰ ’ਤੇ ਟੈਕਸੀ ਸਵਾਰ ਗੋਰੇ ਵੱਲੋਂ ਪਿਸਤੋਲ ਤਾਣ ਕੇ ਧਮਕੀ ਦੇਣ ਅਤੇ ਨਸਲੀ ਟਿੱਪਣੀਆਂ ਕਰਨ ਦੇ ਸਾਹਮਣੇ ਆਏ ਮਾਮਲੇ ਤੋਂ ਬਾਅਦ ਸ਼੍ਰੋਮਣੀ ਕਮੇੇਟੀ ਪ੍ਰਧਾਨ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਵਰਤਾਰਾ ਠੀਕ ਨਹੀਂ ਹੈ।ਉਨ੍ਹਾਂ ਕਿਹਾ ਕਿ ਸਿੱਖਾਂ ਨੇ ਵੱਖ-ਵੱਖ ਦੇਸ਼ਾਂ ਦੀ ਤਰੱਕੀ ਵਿਚ ਵੱਡਾ ਯੋਗਦਾਨ ਪਾਇਆ ਹੈ ਅਤੇ ਅੱਜ ਸਿੱਖ ਵਿਦੇਸ਼ਾਂ ਅੰਦਰ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ’ਤੇ ਹੁੰਦੇ ਨਸਲੀ ਹਮਲਿਆਂ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਵੱਖ-ਵੱਖ ਦੇਸ਼ਾਂ ਦੀ ਸਰਕਾਰਾਂ ਨਾਲ ਗੱਲ ਕਰਨੀ ਚਾਹੀਦੀ ਹੈ, ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

Check Also

ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …

Leave a Reply