Monday, September 14, 2026

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਲਾਈ ਵਾਤਾਵਰਨ ਜਾਗਰੂਕਤਾ ਪ੍ਰਦਰਸ਼ਨੀ

ਸਮਰਾਲਾ 17 ਫਰਵਰੀ (ਪੰਜਾਬ ਪੋਸਟ- ਕੰਗ) – ਇਥੋਂ ਨਜਦੀਕ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਵਣ ਮੰਡਲ ਅਫ਼ਸਰ PPN1702201805ਵਿਸਥਾਰ ਪਟਿਆਲਾ ਜੁਗਰਾਜ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੇ ਯਤਨਾਂ ਸਦਕਾ ਵਾਤਾਵਰਨ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਗਈ।ਇਸ ਮੌਕੇ ਵਣ ਮੰਡਲ ਵਿਸਥਾਰ ਦੇ ਕਰਮਚਾਰੀਆਂ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਵਾਤਾਵਰਨ ਦੀ ਸੇਵਾ ਕਰਨ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪ੍ਰੇਰਿਤ ਕੀਤਾ ਗਿਆ।ਵਣ ਮੰਡਲ ਵਿਸਥਾਰ ਅਫ਼ਸਰ ਜੁਗਰਾਜ ਸਿੰਘ ਨੇ ਕਿਸਾਨਾਂ ਨੂੰ ਵਣ ਵਿਭਾਗ ਵਲੋਂ ਖੇਤਾਂ ਵਿੱਚ ਰੁੱਖ ਲਗਾਉਣ ਲਈ ਸਬਸਿਡੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਸਕੂਲ ਅਤੇ ਸਕੂਲ ਦੇ ਬਾਹਰ ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਸਹਿਯੋਗ ਨਾਲ ਬੂਟੇ ਵੀ ਲਗਾਏ ਗਏ ਅਤੇ ਪ੍ਰਦਰਸ਼ਨੀ ਮੌਕੇ ਰੁੱਖਾਂ ਦੀ ਸੰਭਾਲ ਸਬੰਧੀ ਮੁਫ਼ਤ ਲਿਟਰੇਚਰ ਵੀ ਵੰਡਿਆ ਗਿਆ।ਸਕੂਲ ਇੰਚਾਰਜ ਸੰਜੀਵ ਕੁਮਾਰ ਨੇ ਵਣ ਮੰਡਲ ਵਿਭਾਗ ਦੇ ਇਸ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਅੱਜ ਦੇ ਸਮੇਂ ਵਾਤਾਵਰਨ ਨੂੰ ਸਾਫ ਸੁੱਥਰਾ ਅਤੇ ਪ੍ਰਦੂਸ਼ਣ ਰਹਿਤ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣਾਂ ਸਮੇਂ ਦੀ ਲੋੜ ਹੈ।ਇਸ ਮੌਕੇ ਵਣ ਗਾਰਡ ਕੁਲਦੀਪ ਸਿੰਘ, ਹਰਨੇਕ ਸਿੰਘ ਅਤੇ ਰਣਜੀਤ ਕੌਰ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।

Check Also

ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ

ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …

Leave a Reply