Friday, November 22, 2024

ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣਗੇ 21 ਫਰਵਰੀ ਨੂੰ

ਡਿਪਟੀ ਕਮਿਸ਼ਨਰ ਵਲੋ ਤਿਆਰੀਆਂ ਦਾ ਜਾਇਜਾ
ਅੰਮਿ੍ਰਤਸਰ, 17 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ – ਅੰਮਿ੍ਰਤਸਰ ਦੇ ਦੌਰੇ ’ਤੇ 21 ਫਰਵਰੀ ਨੂੰ  ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ PPN1702201814ਸ੍ਰੀ ਜਸਟਿਨ ਟਰੂਡੋ ਦੀਆਂ ਆਮਦ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਸ਼ੁਰੂ ਕਰ  ਦਿੱਤੀਆਂ ਗਈਆਂ ਹਨ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ  ਨੇ ਦੱਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਇਸ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ।ਉਨਾਂ ਦੀ ਆਮਦ ਨੂੰ ਲੈ ਕੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ, ਸਹਾਇਕ ਕਮਿਸ਼ਨਰ ਜਨਰਲ ਮੈਡਮ ਅਲਕਾ ਕਾਲੀਆ, ਐਸ.ਡੀ.ਐਮ ਅੰਮਿ੍ਰਤਸਰ -2 ਵਿਕਾਸ ਹੀਰਾ, ਐਸ.ਡੀ.ਐਮ ਅਜਨਾਲਾ ਰਜਤ ਓਬਰਾਏ, ਸਿਵਲ ਸਰਜਨ ਸ਼੍ਰੀਮਤੀ ਨਰਿੰਦਰ ਕੌਰ, ਡੀ.ਸੀ.ਪੀ ਅਮਰੀਕ ਸਿੰਘ ਪੁਆਰ, ਤਹਿਸੀਲਦਾਰ ਜੇ.ਪੀ ਸਲਵਾਨ, ਸਿਹਤ ਅਫਸਰ ਨਗਰ ਨਿਗਮ ਰਾਜੂ ਚੋਹਾਨ ਤੋ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਸੜਕਾਂ ਦੀ ਮੁਰੰਮਤ ਅਤੇ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਸੜਕਾਂ ਦੇ ਆਲੇ ਦੁਆਲੇ ਲੱਗੇ ਨਜ਼ਾਇਜ ਹੋਰਡਿੰਗ ਨੂੰ ਤੁਰੰਤ ਹਟਾਇਆ ਜਾਵੇ।ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਏਅਰਪੋਰਟ ਰੋਡ ਤੋ ਸ੍ਰੀ ਦਰਬਾਰ ਸਾਹਿਬ ਤੱਕ ਨਜਾਇਜ਼ ਢੰਗ ਨਾਲ ਲੱਗੀਆਂ ਰੇਹੜੀਆਂ ਅਤੇ ਕਬਜ਼ਿਆਂ ਨੂੰ ਵੀ ਹਟਾਇਆ ਜਾਵੇ।ਇਸ ਤੋ ਪਹਿਲਾਂ ਡਿਪਟੀ ਕਮਿਸ਼ਨਰ ਵਲੋ ਏਅਰਪੋਰਟ ਦਾ ਦੋਰਾ ਕੀਤਾ ਗਿਆ ਅਤੇ ਉਥੇ ਹੋਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨਾਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਨਾਲ ਅਤੇ ਉਨਾਂ ਤੋਂ ਪਹਿਲਾਂ ਪ੍ਰਬੰਧਾਂ ਵਾਸਤੇ ਆਉਣ ਵਾਲੇ ਵਿਦੇਸ਼ੀ ਅਤੇ ਹੋਰ ਅਧਿਕਾਰੀਆਂ ਦੀ ਸਹਾਇਤਾ ਲਈ ਜਿਲਾ ਅਧਿਕਾਰੀਆਂ ਨੂੰ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ।ਉਨ੍ਹਾ ਨੇ ਦੱਸਿਆ ਕਿ ਪੁਲਿਸ ਵੱਲੋਂ ਸੁਰੱਖਿਆ ਦੇ ਨਾਲ-ਨਾਲ ਹਵਾਈ ਅੱਡੇ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਆਉਣ ਤੇ ਜਾਣ ਵਾਲੇ ਰਸਤੇ ਦਾ ਬਦਲਵਾਂ ਰੂਟ ਵੀ ਵੇਖਿਆ ਜਾ ਰਿਹਾ ਹੈ, ਤਾਂ ਜੋ ਇਸ ਦੌਰੇ ਨਾਲ ਸ਼ਹਿਰ ਵਾਸੀਆਂ ਅਤੇ ਹੋਰ ਬਾਹਰੋਂ ਆਉਣ ਵਾਲੇ ਸੈਲਾਨੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …

Leave a Reply