ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਰਕਾਬਸਰ ਸਾਹਿਬ ਦੇ
ਸਰੋਵਰ ਵਿੱਚੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਪੰਨੇ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਜਾਂਚ ਸਬੰਧੀ ਇੱਕ ਕਮੇਟੀ ਬਣਾ ਦਿੱਤੀ ਹੈ।ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਘਟਨਾ ਬੇਹੱਦ ਮਦਭਾਗੀ ਹੈ ਅਤੇ ਇਸ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਜਾਂਚ ਕਮੇਟੀ ਵਿਚ ਅੰਤਿ੍ਰੰਗ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ ਤੇ ਨਵਤੇਜ ਸਿੰਘ ਕਾਉਣੀ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੇਵਲ ਸਿੰਘ ਇਸ ਕਮੇਟੀ ਦੇ ਕੋਆਰਡੀਨੇਟਰ ਹੋਣਗੇ।ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਤੇ ਅਜਿਹੀਆਂ ਘਟਨਾਵਾਂ ਕਰਨ ਵਾਲੇ ਲੋਕ ਖਿੱਤੇ ਦੀ ਸ਼ਾਂਤੀ ਦੇ ਦੁਸ਼ਮਣ ਹਨ।ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਸ ਖਿਲਾਫ ਸਖਤ ਕਾਰਵਾਈ ਹੋਈ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਇਸ ਸਬੰਧੀ ਘੋਖ ਪੜਤਾਲ ਕਰ ਕੇ ਰਿਪੋਰਟ ਦੇਵੇਗੀ।ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਅਜਿਹੇ ਲੋਕਾਂ ਨਾਲ ਨਜਿੱਠਣ ਲਈ ਪੁਲਿਸ ਪ੍ਰਸ਼ਾਸਨ ਨੂੰ ਚੌਕਸ ਕੀਤਾ ਜਾਵੇ ਤਾਂ ਜੋ ਅਜਿਹੇ ਕਰਮ ਕਾਨ ਵਾਲੇ ਸ਼ਰਾਰਤੀ ਲੋਕਾਂ ਨੂੰ ਨੱਥ ਪੈ ਸਕੇ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media