ਨਵੀਂ ਦਿੱਲੀ, 20 ਫਰਵਰੀ (ਪੰਜਾਬ ਪੋਸਟ ਬਿਊਰੋ) – ਕੁਕਰਮੀ ਮਹੰਤਾਂ ਪਾਸੋਂ ਗੁਰਧਾਮਾਂ ਨੂੰ ਮੁਕਤ ਕਰਵਾਣ ਲਈ ਪੰਥ ਵਲੋਂ ਅਰੰਭੀ ਗਈ
ਗੁਰਦੁਆਰਾ ਸੁਧਾਰ ਲਹਿਰ ਦੌਰਾਨ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਦੇ ਸ਼ਾਂਤਮਈ ਮੋਰਚਿਆਂ ਵਿੱਚ ਹੋਏ ਸ਼ਹੀਦਾਂ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਨਾਨਕ ਪਿਆਉ ਸਾਹਿਬ ਵਿਖੇ ਬੁੱਧਵਾਰ 21 ਫਰਵਰੀ ਨੂੰ ਸਵੇਰੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਦਿਨ ਸਵੇਰੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਜੀਤ ਸਿੰਘ ਕੁਲਬੀਰ ਸਿੰਘ ਦਾ ਜੱਥਾ ਆਸਾ ਦੀ ਵਾਰ ਦਾ ਕੀਰਤਨ ਕਰੇਗਾ, ਉਪਰੰਤ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹੀ ਹਜ਼ੂਰੀ ਰਾਗੀ ਭਾਈ ਭੂਪਿੰਦਰ ਸਿੰਘ ਅਨੰਦ, ਭਾਈ ਪ੍ਰੇਮ ਸਿੰਘ ਬੰਧੂ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਢਾਡੀ ਭਾਈ ਹਰਭਜਨ ਸਿੰਘ ਢਾਡੀ ਪ੍ਰਸੰਗ ਰਾਹੀਂ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਬਲਦੇਵ ਸਿੰਘ ਗੁਰ ਸ਼ਬਦ ਦੀ ਵਿਆਖਿਆ ਰਾਹੀਂ ਸੰਗਤਾਂ ਨੂੰ ਨਨਕਾਣਾ ਸਾਹਿਬ ਅਤੇ ਗੰਗਸਰ ਜੈਤੋ ਦੇ ਸ਼ਹੀਦੀ ਸਾਕਿਆਂ ਦੇ ਇਤਿਹਾਸ ਤੋਂ ਜਾਣੂ ਕਰਵਾਣਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media