Tuesday, November 24, 2026

ਮਾਤਾ ਸੱਤਿਆ ਦੇਵੀ ਦੇ ਦਿਹਾਂਤ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 20 ਫਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਖੱਤਰੀ ਸਭਾ ਧੂਰੀ ਦੇ ਮੈਂਬਰ ਤੇ ਰਿਟਾ. ਫਾਰਮਾਸਿਸਟ ਮਦਨ ਗੋਪਾਲ ਧਵਨ, PPN2002201805ਫਾਰਮਾਸਿਸਟ ਕੁਲਜੀਤ ਧਵਨ (ਟੋਨੀ) ਅਤੇ ਬਾਬਾ ਬਾਲਕ ਨਾਥ ਮੰਦਰ ਟਰੱਸਟ ਪ੍ਰਧਾਨ ਨਰਿੰਦਰ ਕੁਮਾਰ ਨੂੰ ਉਸ ਵੇਲੇ ਭਾਰੀ ਸਦਮਾ ਲੱਗਾ ਜਦੋਂ ਬੀਤੇ ਦਿਨੀਂ ਉਹਨਾਂ ਦੇ ਮਾਤਾ ਸ਼੍ਰੀਮਤੀ ਸੱਤਿਆ ਦੇਵੀ ਦਾ ਦਿਹਾਂਤ ਹੋ ਗਿਆ।ਸ਼੍ਰੀਮਤੀ ਸੱਤਿਆ ਦੇਵੀ ਦੀ ਮੌਤ `ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਨਗਰ ਕੌਂਸਲ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ, ਖੱਤਰੀ ਸਭਾ ਪੰਜਾਬ ਦੇ ਚੇਅਰਮੈਨ ਚੌਧਰੀ ਸ਼ਿਵ ਲਾਲ, ਬਲਰਾਮ ਚੌਧਰੀ ਪ੍ਰਧਾਨ ਧੂਰੀ ਇਕਾਈ, ਤਰਸੇਮ ਵਰਮਾ ਚੇਅਰਮੈਨ ਆਲ ਇੰਡੀਆ ਐਂਟੀ ਕੁਰੱਪਸ਼ਨ ਬੋਰਡ, ਸਮਾਜ ਸੇਵੀ ਮਹਾਸ਼ਾ ਪ੍ਰਤੀਗਿਆ ਪਾਲ, ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।ਕੁਲਜੀਤ ਧਵਨ ਨੇ ਦੱਸਿਆ ਕਿ ਸ਼੍ਰੀਮਤੀ ਸੱਤਿਆ ਦੇਵੀ ਨਮਿਤ ਰੱਖੇ ਗਏ ਸ਼੍ਰੀ ਗਰੁੜ ਪੁਰਾਣ ਕਥਾ ਦੇ ਪਾਠ ਦਾ ਭੋਗ 23 ਫਰਵਰੀ ਦਿਨ ਸ਼ੁਕਰਵਾਰ ਨੂੰ ਗਰਗ ਪੈਲੇਸ ਧੂਰੀ ਵਿਖੇ 1.00 ਤੋਂ 2.00 ਵਜੇ ਤੱਕ ਪਾਇਆ ਜਾਵੇਗਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply