ਅੰਮ੍ਰਿਤਸਰ, 21 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਮਾਤ ਭਾਸ਼ਾ ਦਿਵਸ ਦਾ ਆਯੋਜਨ ਕੀਤਾ ਗਿਆ। ਇਹ ਦਿਵਸ ਯੂਨੈਸਕੋ ਵੱਲੋਂ ਹਰ ਵਰ੍ਹੇ 21 ਫਰਵਰੀ ਨੂੰ ਮਨਾਇਆ ਜਾਂਦਾ ਹੈ।ਇਸ ਸਮਾਗਮ ਵਿਚ ਵਿਭਾਗ ਦੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਵੀ ਸ਼ਾਮਿਲ ਹੋਏ।ਵਿਭਾਗ ਦੇ ਮੁਖੀ, ਪ੍ਰੋ. ਸੁਧਾ ਜਤਿੰਦਰ ਨੇ ਮਾਤ ਭਾਸ਼ਾ ਦੇ ਮਹੱਤਵ ਨੂੰ ਸਮਝਾਉਂਦਿਆਂ ਕਿ ਮਾਂ ਬਿਨਾ ਸਕੇ ਸਬੰਧੀ ਵੀ ਦੂਰ ਹੋ ਜਾਂਦੇ ਇਸ ਲਈ ਮਾਂ ਬੋਲੀ ਦੀ ਮਹੱਤਤਾ ਨੂੰ ਸਮਝਦੇ ਹੋਏ ਸਾਨੂੰ ਸਾਰਿਆਂ ਨੂੰ ਬਾਕੀ ਭਾਸ਼ਾਵਾਂ ਦੇ ਨਾਲ ਨਾਲ ਅਣਗੌਲੇ ਨਹੀਂ ਕਰਨਾ ਚਾਹੀਦਾ।ਮਾਂ ਬੋਲੀ ਨੂੰ ਵਿਕਸਤ ਤੇ ਪ੍ਰਫੁੱਲਤ ਕਰਨ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਯਤਨ ਕਰਨੇ ਚਾਹੀਦੇ ਹਨ।
Check Also
ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …