Wednesday, March 4, 2026

ਛੀਨਾ ਨੇ ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਨਵੇਂ ਬਣੇ ਬਲਾਕ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਵਿਦਿਆਰਥੀਆਂ ਨੂੰ PPN2202201807ਹਰੇਕ ਤਰ੍ਹਾਂ ਦੀਆਂ ਅਤਿ-ਆਧੁਨਿਕ ਤੇ ਹੋਰਨਾਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਲੜੀ ਲਗਾਤਾਰ ਜਾਰੀ ਹੈ ਅਤੇ ਇਸੇ ਲੜੀ ਨੂੰ ਅਗਾਂਹ ਤੋਰਦਿਆਂ ਅੱਜ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੀ ਮੌਜ਼ੂਦਗੀ ’ਚ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਬਣੇ ਨਵੇਂ ਬਲਾਕ ਦਾ ਉਦਘਾਟਨ ਕੀਤਾ ਗਿਆ।ਜਿਸ ਵਿੱਚ ਕਲਾਸ ਰੂਮਜ਼, ਸੈਮੀਨਾਰ ਹਾਲ ਅਤੇ ਕੰਪਿਊਟਰ ਲੈਬ ਆਦਿ ਵਿਦਿਆਰਥਣਾਂ ਦੀ ਸੁਵਿਧਾ ਲਈ ਤਿਆਰ ਕਰਵਾਏ ਗਏ ਹਨ।
ਕੌਂਸਲ ਦੇ ਜੁਆਇੰਟ ਸਕੱਤਰ ਨਿਰਮਲ ਸਿੰਘ, ਸਰਦੂਲ ਸਿੰਘ ਮੰਨਨ, ਸੁਖਦੇਵ ਸਿੰਘ ਅਬਦਾਲ ਦੀ ਮੌਜ਼ੂਦਗੀ ’ਚ ਛੀਨਾ ਨੇ ਉਦਘਾਟਨ ਕਰਨ ਉਪਰੰਤ ਦੱਸਿਆ ਕਿ ਵਿਦਿਆਰਥੀਆਂ ਦੀ ਸਹੂਲਤ ਦੇ ਮੱਦੇਨਜ਼ਰ ਤਿਆਰ ਕਰਵਾਈ ਇਸ ਮੰਜ਼ਿਲ ’ਚ 8 ਵੱਡੇ ਅਤੇ 2 ਛੋਟੇ ਖੁੱਲ੍ਹੇ ਹਵਾਦਾਰ ਕਮਰੇ ਹਨ।ਉਨ੍ਹਾਂ ਕਿਹਾ ਕਿ ਸਮੇਂ-ਸਮੇਂ ’ਤੇ ਮੈਨੇਜ਼ਮੈਂਟ ਦੇ ਅਹੁੱਦੇਦਾਰਾਂ ਤੇ ਮੈਂਬਰਾਂ ਨਾਲ ਮੀਟਿੰਗਾਂ ਦੌਰਾਨ ਵਿਚਾਰ-ਵਟਾਂਦਰੇ ਰਾਹੀਂ ਕੌਂਸਲ ਅਧੀਨ ਚਲ ਰਹੀਆਂ ਵਿੱਦਿਅਕ ਸੰਸਥਾਵਾਂ ਦੀਆਂ ਹਰ ਤਰ੍ਹਾਂ ਦੀਆਂ ਸੁਵਿਧਾਵਾਂ ਦਾ ਧਿਆਨ ਰੱਖਿਆ ਜਾਂਦਾ ਹੈ ਤਾਂ ਜੋ ਸਟਾਫ਼, ਵਿਦਿਆਰਥੀਆਂ ਜਾਂ ਬਾਹਰੋਂ ਕਿਸੇ ਇਨਸਾਨ ਨੂੰ ਕੋਈ ਖੱਜਲ-ਖੁਆਰੀ ਨਾ ਹੋ ਸਕੇ।
ਉਨ੍ਹਾਂ ਕਿਹਾ ਕਿ ਉਕਤ ਇਮਾਰਤ ’ਚ ਕਲਾਸ ਰੂਮਜ਼, ਸੈਮੀਨਾਰ ਹਾਲ ਅਤੇ ਕੰਪਿਊਟਰ ਲੈਬ ਸਮੇਤ ਕੁੱਲ 10 ਕਮਰਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ।ਪ੍ਰਿੰ: ਡਾ. ਢਿੱਲੋਂ ਨੇ ਨਵਾਂ ਬਲਾਕ ਬਣਾਉਣ ਲਈ ਛੀਨਾ ਦੀ ਯੋਗ ਅਗਵਾਈ ਅਤੇ ਸਹਿਯੋਗ ਦੇਣ ਲਈ ਧੰਨਵਾਦ ਕੀਤਾ।ਉਨ੍ਹਾਂ ਕਿਹਾ ਕਿ ਮੈਨੇਜ਼ਮੈਂਟ ਵਿਦਿਆਰਥੀਆਂ ਨੂੰ ਸਮੇਂ ਦਾ ਹਾਣ ਬਣਾਉਣ ਅਤੇ ਸਹੂਲਤਾਂ ਪੱਖੀ ਹਰ ਪ੍ਰਕਾਰ ਦੀ ਕਾਰਗੁਜ਼ਾਰੀ ਲਈ ਯਤਨਸ਼ੀਲ ਹੈ। ਇਸ ਮੌਕੇ ਮੈਂਬਰ ਗੁਰਮਹਿੰਦਰ ਸਿੰਘ, ਰਜਿੰਦਰ ਸਿੰਘ ਮਰਵਾਹ, ਡਾ. ਦਵਿੰਦਰ ਸਿੰਘ ਛੀਨਾ, ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਖਬੀਰ ਕੌਰ ਮਾਹਲ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਨੀਲਮ ਹੰਸ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਤੋਂ ਇਲਾਵਾ ਸਮੂਹ ਸਟਾਫ਼ ਤੇ ਵਿਦਿਆਰਥੀ ਮੌਜ਼ੂਦ ਸਨ।

Check Also

ਖਾਲਸਾ ਯੂਨੀਵਰਸਿਟੀ ਵਲੋਂ ਦੇਬੀ ਮਖਸੂਸਪੁਰੀ ਦਾ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਵਲੋਂ ਆਪਣੀਆਂ ਪ੍ਰਭਾਵਸ਼ਾਲੀ ਕਵਿਤਾਵਾਂ ਅਤੇ ਗੀਤਾਂ …

Leave a Reply