Friday, July 24, 2026

ਹਲਕਾ ਵਿਧਾਇਕ ਆਪ ਨਿੱਜੀ ਦਿਲਚਸਪੀ ਲੈ ਕੇ ਵਿਕਾਸ ਦੇ ਕੰਮਾਂ ਨੂੰ ਅੱਗੇ ਵਧਾ ਰਹੇ ਹਨ – ਕਿੰਦਾ

ਜੰਡਿਆਲਾ ਗੁਰੂ, 22 ਫਰਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਬੀਤੇ ਦਿਨੀ ਵਾਰਡ ਨੰਬਰ 6 ਦੀ ਗਲੀ ਗੁਰਦੁਆਰਾ ਸ਼੍ਰੀ ਸੁਖਮਨੀ PPN2202201819ਸਾਹਿਬ ਸੇਵਾ ਸੋਸਾਇਟੀ ਅਤੇ ਨਾਲ ਹੀ ਸਥਿਤ ਗਰਾਊਂਡ ਦਾ ਸ਼੍ਰੀਮਤੀ ਕੰਵਲਜੀਤ ਕੌਰ ਕੋਂਸਲਰ ਦੇ ਪਤੀ ਕੁਲਵਿੰਦਰ ਸਿੰਘ ਕਿੰਦਾ ਵਲੋਂ ਦੌਰਾ ਕੀਤਾ ਅਤੇ ਚੱਲ ਰਹੇ ਕੰਮਕਾਰ ਸੰਬੰਧੀ ਤਸੱਲੀ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਹਲਕਾ ਵਿਧਾਇਕ ਆਪ ਨਿੱਜੀ ਦਿਲਚਸਪੀ ਲੈ ਕੇ ਵਿਕਾਸ ਦੇ ਕੰਮਾਂ ਨੂੰ ਅੱਗੇ ਵਧਾ ਰਹੇ ਹਨ ਅਤੇ ਕੰਮ ਵਿੱਚ ਕਿਸੇ ਕਿਸਮ ਦੀ ਵੀ ਮਿਲਾਵਟ ਦੀ ਜਾਣਕਾਰੀ ਮਿਲਣ `ਤੇ ਤੁਰੰਤ ਕਾਰਵਾਈ ਕਰਦੇ ਹਨ।ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸੀ ਟੀਮ ਵਿਚ ਭੁਪਿੰਦਰ ਸਿੰਘ ਕੋਂਸਲਰ, ਰਣਧੀਰ ਸਿੰਘ ਕੋਂਸਲਰ, ਯੂਥ ਕਾਂਗਰਸੀ ਆਗੂ ਵਿਕਾਸ ਪਾਲ ਪਾਸੀ ਅਤੇ ਅੰਮ੍ਰਿਤ, ਲਾਖਨ ਦੇਵੀਦਾਸਪੁਰਾ, ਪਰਮਦੀਪ ਸਿੰਘ ਪ੍ਰਧਾਨ ਗੁਰੂ ਮਾਨਿਓ ਗ੍ਰੰਥ ਸੇਵਕ ਸਭਾ, ਹੈਪੀ ਬਰਾੜ ਆਦਿ ਮੌਜੂਦ ਸਨ ।

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply