ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਸਥਾਨਕ ਸ.ਕੰ.ਸ.ਸ ਸਕੂਲ ਮਾਲ ਰੋਡ ਦੀ ਬਾਸਕਿਟਬਾਲ ਟੀਮ ਨੇ
ਪੰਚਕੁਲਾ ਵਿਖੇ ਹੋਈਆਂ ਨੈਸ਼ਨਲ ਸਕੂਲ ਖੇਡਾਂ (ਅੰਡਰ-19) ਲੜਕੀਆਂ ਦੇ ਮੁਕਾਬਲਿਆਂ ਵਿਚ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।ਮਾਲ ਰੋਡ ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਦੱਸਿਆ ਕਿ ਅੰਡਰ-19 ਵਰਗ ਬਾਸਕਿਟਬਾਲ ਮੁਕਾਬਲਿਆਂ ਵਿੱਚ ਮਾਲ ਰੋਡ ਸਕੂਲ ਨੇ ਦੂਸਰੀ ਪੁਜੀਸ਼ਨ ਹਾਸਲ ਕੀਤੀ ਹੈ।ਇਸ ਸਾਲ ਸਕੂਲ ਦੀਆਂ ਖਿਡਾਰਣਾ ਨੇ ਵੱਖ ਵੱਖ ਸਮੇ ਤੇ ਹੋਏ ਮੁਕਾਬਲੇ ਜਿਂਨ੍ਹਾ ਵਿਚ ਪੰਜਾਬ ਸਕੂਲ ਸਟੇਟ, ਪੰਜਾਬ ਯੂਥ ਸਟੇਟ, ਪੰਜਾਬ ਜੂਨੀਅਰ ਸਟੇਟ, ਖੇਲੋ ਇੰਡੀਆ ਅੰਡਰ-17 ਸਟੇਟ, ਪੰਜਾਬ ਸਟੇਟ ਸੀਨੀਅਰ ਬਾਸਕਿਟਬਾਲ ਚੈਂਪੀਅਨਸ਼ਿਪ ਵਿਚ ਪਹਲੀ ਪੂਜ਼ੀਸ਼ਨ ਹਾਸਲ ਕਰਕੇ ਸਕੂਲ ਦਾ ਨਾਂ ਹੋਰ ਰੋਸ਼ਨ ਕੀਤਾ।ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਸਕੂਲ ਵਲੋਂ ਇਨ੍ਹਾਂ ਪ੍ਰਾਪਤੀਆਂ ਲਈ ਸਕੂਲ ਦੇ ਬਾਸਕਿਟਬਾਲ ਕੋਚ ਰਵਿੰਦਰ ਸਿੰਘ ਬਿੰਦਾ, ਸਰੀਰਕ ਸਿੱਖਿਆ ਅਧਿਆਪਕ ਅਮਰਜੀਤ ਸਿੰਘ ਕਾਹਲੋਂ, ਸ੍ਰੀਮਤੀ ਬਲਵਿੰਦਰ ਕੌਰ, ਬਲਜੀਤ ਕੌਰ ਤੇ ਅਵਤਾਰ ਸਿੰਘ ਨੂੰ ਵਧਾਈ ਦਿੱਤੀ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media