Wednesday, July 29, 2026

ਡਿਪਟੀ ਕਮਿਸ਼ਨਰ ਵਲੋਂ ਨਸ਼ੇ ਵੇਚਣ ਵਾਲੇ ਮੈਡੀਕਲ ਸਟੋਰਾਂ `ਤੇ ਲਗਾਤਾਰ ਛਾਪੇ ਮਾਰਣ ਦੇ ਹੁਕਮ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਵੱਲੋਂ ਨਸ਼ਿਆਂ ਨੂੰ ਠੱਲ ਪਾਉਣ PPN2302201810ਲਈ ਸਖਤ ਕਦਮ ਚੁੱਕਣ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ।ਉਨਾਂ ਆਪਣੇ ਕੈਂਪ ਆਫਿਸ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਮੈਡਮ ਪ੍ਰਭਦੀਪ ਕੌਰ, ਪ੍ਰੋ: ਡਾ: ਪੀ.ਡੀ:ਞ ਗਰਗ ਇੰਚਾਰਜ ਸਵਾਮੀ ਵਿਵੇਕਾਨੰਦ ਨਸ਼ਾ ਛੁਡਾਓ ਕੇਂਦਰ, ਜੋਨਲ ਲਾਇਸੈਸਿੰਗ ਅਥਾਰਟੀ ਕੁਲਵਿੰਦਰ ਸਿੰਘ, ਡਰੱਗ ਕੰਟਰੋਲ ਅਫਸਰ ਸੁਖਦੀਪ ਸਿੰਘ ਅਤੇ ਅਮਰਪਾਲ ਸਿੰਘ ਹਾਜ਼ਰ ਸਨ।
ਮੀਟਿੰਗ ਦੌਰਾਨ ਸੰਘਾ ਨੇ ਸਿਹਤ ਅਫਸਰਾਂ ਨੂੰ ਕਿਹਾ ਕਿ ਨਸ਼ੇ ਦੇ ਤੌਰ ਤੇ ਦੁਰਵਰਤੋਂ ਹੋਣ ਵਾਲਿਆਂ ਦਵਾਈਆਂ ਵੇਚਣ ਵਾਲੇ ਕੈਮਿਸਟਾਂ ਦੇ ਖਿਲਾਫ ਸਖਤ ਕਦਮ ਚੁੱਕੇ ਜਾਣ ਅਤੇ ਇਸ ਪ੍ਰਕਿਰਿਆ ਵਿੱਚ ਪੁਲਿਸ ਅਤੇ ਹੋਰ ਸਬੰਧਤ ਵਿਭਾਗਾਂ ਨੂੰ ਸ਼ਾਮਲ ਕੀਤਾ ਜਾਵੇ। ਸੰਘਾ ਨੇ ਅੱਗੇ ਕਿਹਾ ਕਿ ਨਸ਼ੇ ਦੇ ਖਿਲਾਫ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਪਹਿਲਾਂ ਚੱਲ ਰਹੀਆਂ ਗਤੀਵਿਧੀਆਂ ਜਿਵੇਂ ਕਿ ਸੈਮੀਨਾਰ, ਨਾਟਕ ਆਦਿ ਨੂੰ ਹੋਰ ਵਧਾਉਣ ਤੇ ਜੋਰ ਦਿੱਤਾ ਜਾਵੇ।
ਸੰਘਾ ਨੇ ਡਰੱਗ ਇੰਸਪੈਕਟਰਾਂ ਨੂੰ ਕਿਹਾ ਕਿ ਨਸ਼ੇ ਵੇਚਣ ਵਾਲੇ ਮੈਡੀਕਲ ਸਟੋਰਾਂ ਤੇ ਲਗਾਤਾਰ ਛਾਪੇ ਮਾਰੇ ਜਾਣ ਅਤੇ ਇਨ੍ਹਾਂ ਵਿਰੁੱਧ ਢੁਕਵੀਂ ਕਾਰਵਾਈ ਕੀਤੀ ਜਾਵੇ।ਉਨ੍ਹਾਂ ਨੇ ਅੱਗੇ ਕਿਹਾ ਕਿ ਨਸ਼ੇ ਦੇ ਰੋਗੀਆਂ ਦੇ ਇਲਾਜ ਵਾਸਤੇ ਖੋਲੇ ਗਏ ਓ.ਏ.ਟੀ ਸੈਂਟਰ ਅਤੇ ਨਸ਼ਾ ਛੁਡਾਓ ਸੇਂਟਰ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਵਾਸਤੇ ਸਿਹਤ ਵਿਭਾਗ ਨੂੰ ਹਦਾਇਤਾਂ ਜਾਰੀ ਕੀਤੀਆਂ।ਉਨ੍ਹਾਂ ਕਿਹਾ ਕਿ ਇਸ ਕੰਮ ਲਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸਿਖਿਆ ਵਿਭਾਗ ਦਾ ਸਹਿਯੋਗ ਵੀ ਲਿਆ ਜਾਵੇ ਤਾਂ ਜੋ ਸਾਂਝੇ ਯਤਨਾਂ ਨਾਲ ਨਸ਼ਿਆਂ ਦੀ ਬੁਰਾਈ ਨੂੰ ਠੱਲ ਪਾਈ ਜਾ ਸਕੇ।

Check Also

‘ਕਾਗਜ਼ ਦੇ ਫੁੱਲ’ ਨਕਲੀ ਫੁੱਲ ਬਣਾਉਣ ਦੀ ਵਰਕਸ਼ਾਪ

ਅੰਮ੍ਰਿਤਸਰ, 28  ਜੁਲਾਈ (ਜਗਦੀਪ ਸਿੰਘ) — ਖੇਤਰ ਵਿੱਚ ਕਲਾ ਅਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦੇ …

Leave a Reply