ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸਥਾਨਕ ਸ਼ਹਿਰ ਦੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਅੱਜ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮਾਗਮ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਪ੍ਰਕਾਸ਼ ਕਰਕੇ ਅੱਜ ਭੋਗ ਪਾਉਣ ਉਪਰੰਤ ਰਾਗੀ ਸੁਖਦੇਵ ਸਿੰਘ ਦੇ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ।ਕਥਾ ਵਾਚਕ ਅਤੇ ਮੁੱਖ ਗ੍ਰੰਥੀ ਭਾਈ ਗੁਰਇੰਦਰਪਾਲ ਸਿੰਘ ਵੱਲੋਂ ਸਰਬੱਤ ਦੇ ਭਲੇ, ਸਕੂਲ ਦੀ ਤਰੱਕੀ ਦੀ ਅਰਦਾਸ ਅਤੇ ਇਲਾਈ ਹੁਕਮਨਾਮਾ ਲੈ ਕੇ ਸਕੂਲ ਦੇ ਪ੍ਰਬੰਧਕ ਵੱਲੋਂ ਅਗਲੀ ਕਾਰਵਾਈ ਕਰਨ ਲਈ ਕਿਹਾ।ਮਾਸਟਰ ਜਗਤਾਰ ਸਿੰਘ ਨੇ ਸਟੇਜ ਸੰਭਾਲੀ।ਸ਼ਹਿਰ ਦੇ ਨਗਰ ਨਿਗਮ ਦੇ ਮੇਅਰ ਬਲਵੰਤ ਰਾਏ ਨਾਥ ਵਲੋਂ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਗਿਆ।ਪਤਵੰਤੇ ਸੱਜਣਾਂ ਐਸ.ਜੀ.ਪੀ.ਸੀ ਕਾਰਜਕਾਰੀ ਕਮੇਟੀ ਮੈਂਬਰ ਬੀਬੀ ਜੋਗਿੰਦਰ ਕੌਰ, ਸਕੂਲ, ਕਾਲਜ ਦੀ ਪ੍ਰਬੰਧਕ ਕਮੇਟੀ ਮੈਂਬਰਾਂ, ਕੌਸਲਰਾਂ ਤੋਂ ਇਲਾਵਾ ਧਾਰਮਿਕ ਸਭਾ ਸੁਸਾਇਟੀਆਂ ਦੇ ਆਗੂਆਂ ਦਾ ਧੰਨਵਾਦ ਸਕੂਲ ਪ੍ਰਧਾਨ ਰਾਜਿੰਦਰ ਸਿੰਘ ਸਿੱਧੂ ਅਤੇ ਪ੍ਰਿੰਸੀਪਲ ਦਿਲਬਾਗ ਸਿੰਘ ਤਲਵਾੜ ਵਲੋਂ ਕੀਤਾ ਗਿਆ।ਸਕੂਲ ਦੇ ਬੱਚਿਆਂ ਵੱਲੋਂ ਪੜਾਈ, ਖੇਡਾਂ ਆਦਿ ਖੇਤਰਾਂ ਵਿੱਚ ਮਾਰੀਆਂ ਬਾਜੀਆਂ ਕਾਰਨ ਉਨ੍ਹਾਂ ਦਾ ਸਨਮਾਨ ਕੀਤਾ ਗਿਆ।ਇਸ ਮੌਕੇ ਸਕੂਲ ਅਤੇ ਗੁਰੂ ਨਾਨਕ ਕਾਲਜ ਦਾ ਸਮੂਹ ਸਟਾਫ਼ ਹਾਜ਼ਰ ਸੀ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …