ਸਫਾਈ ਸੇਵਕਾਂ ਦੇ ਕੰਮ ਦੀ ਕੀਤੀ ਸ਼ਲਾਘਾ
ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਭਾਰਤ ਸਰਕਾਰ
ਵੱਲੋਂ ਚਲਾਏ ਜਾ ਰਹੇ ਸਵੱਛ ਭਾਰਤ ਅਭਿਆਨ ਕਾਰਨ ਸ਼ਹਿਰ ਦੀ ਰੈਕਿੰਗ ਵਿੱਚ ਜੋ ਸੁਧਾਰ ਹੋਇਆ ਹੈ ਉਸ ਵਿੱਚ ਸਫਾਈ ਸੇਵਕਾਂ ਦਾ ਬਹੁ ਵੱਡਾ ਯੋਗਦਾਨ ਹੈ।ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਦਾ ਬਣਦਾ ਯੋਗਦਾਨ ਪਾਉਣ ਤਾਂ ਕਿ ਸ਼ਹਿਰ ਨੂੰ ਪੂਰੀ ਤਰ੍ਹਾਂ ਸਵੱਛ ਬਣਾਇਆ ਜਾ ਸਕੇ।
ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੀ ਖੇਤਰੀ ਪ੍ਰਚਾਰ ਇਕਾਈ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਕਰਵਾਏ ਗਏ ਸਵੱਛ ਸਰਵੇਖਣ ਬਾਰੇ ਵਿਸ਼ੇਸ਼ ਜਗਾਰੂਕਤਾ ਅਭਿਆਨ ਗੋਲਬਾਗ ਵਿਖੇ ਆਏ ਆਮ ਲੋਕਾਂ ਅਤੇ ਸਫਾਈ ਸੇਵਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਕਰਮਜੀਤ ਸਿੰਘ ਮੇਅਰ ਨੇ ਕਿਹਾ ਕਿ ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਜਦੋਂ ਅਸੀਂ 21ਵੀਂ ਸਦੀ ਵਿੱਚ ਪ੍ਰਵੇਸ਼ ਕਰ ਚੁੱਕੇ ਹਾਂ ਸਾਨੂੰ ਆਮ ਲੋਕਾਂ ਲੂੰ ਸਾਫ ਸਫਾਈ ਰੱਖਣ ਬਾਰੇ ਸਮਝਾਉਣਾ ਪੈ ਰਿਹਾ ਹੈ। ੳਨ੍ਹਾਂ ਨੇ ਸਾਰੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਸਵੱਛਤਾ ਮੋਬਾਇਲ ਐਪਲੀਕੇਸ਼ਨ ਡਾਊਨਲੋਡ ਕਰਕੇ ਸਵੱਛ ਅਭਿਆਨ ਵਿੱਚ ਸਹਿਯੋਗ ਦੇਣ।
ਇਸ ਮੌਕੇ ਸਮਾਾਮ ਦੇ ਵਿਸ਼ੇਸ਼ ਮਹਿਮਾਨ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਲੋਕਾਂ ਨੂੰ ਸਾਫ ਸਫਾਈ ਬਾਰੇ ਰਲ ਕੇ ਹੰਭਲਾ ਮਾਰਨ ਨੂੰ ਕਿਹਾ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਥਾਂ ਥਾਂ ਕੂੜਾ ਸੁੱਟਣ ਤੋਂ ਪ੍ਰਹੇਜ ਕਰਨਾ ਚਾਹੀਦਾ ਹੈ।ਉਹ ਜਿਥੇ ਵੀ ਕੂੜਾ ਦੇਖਣ ਸਵੱਛਤਾ ਮੋਬਾਇਲ ਐਪ ਤੇ ਕੂੜੇ ਦੇ ਢੇਡ ਦੀ ਫੋਟੋ ਖਿੱਚ ਕੇ ਭੇਜਣੀ ਚਾਹੀਦੀ ਹੈ ਤਾਂ ਜੋ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਇਸ ਮੌਕੇ ਮੁੱਖ ਮਹਿਮਾਨ ਦੀ ਹਾਜ਼ਰੀ ਵਿੱਚ ਅਧਿਕਾਰੀਆਂ ਅਤੇ ਸਫਾਈ ਸੇਵਕਾਂ ਨਾਲ ਸਵੱਛਤਾ ਦਾ ਸੰਦੇਸ਼ ਦਿੰਦੀ ਇਕ ਰੈਲੀ ਵੀ ਕੱਢੀ। ਇਹ ਰੈਲੀ ਟਾਊਨ ਹਾਲ ਤੋਂ ਚੱਲ ਕੇ ਗੋਲਬਾਗ ਵਿਖੇ ਸਮਾਪਤ ਹੋਈ।ਇਸ ਸਮਾਗਮ ਵਿੱਚ ਵਧੀਆ ਕੰਮ ਕਰਨ ਵਾਲੇ ਨਗਰ ਨਿਗਮ ਦੇ ਸਫਾਈ ਸੇਵਕਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਸਮਗਾਮ ਵਿੱਚ ਵਿਕਾਸ ਸੋਨੀ ਕੌਂਸਲਰ, ਖੇਤਰੀ ਪ੍ਰਸਾਰਣ ਵਿਭਾਗ ਦੇ ਡਿਪਟੀ ਡਾਇਰੈਕਟਰ ਅਨੁਜ ਚਾਂਡਕ, ਇੰਜ: ਸੰਜੈ ਕੰਵਰ ਆਦਿ ਵੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media