ਬਠਿੰਡਾ, 23 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ ਯੂਨਿਟ
ਵੱਲੋਂ ਪਿੰਡ ਦਿਉਣ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਰੋਜ਼ਾ ਐਨ ਐਸ.ਐਸ ਕੈਂਪ ਲਗਾਇਆ ਗਿਆ।ਜਿਸ ਵਿੱਚ ਕਰੀਬ 65 ਵਲੰਟੀਅਰਾਂ ਨੇ ਵੱਧ ਚੜ੍ਹ ਕੇ ਭਾਗ ਲਿਆ।ਬਾਬਾ ਫ਼ਰੀਦ ਕਾਲਜ ਦੇ ਡਿਪਟੀ ਡੀਨ (ਐਨ.ਐਸ.ਐਸ) ਦੀ ਦੇਖ ਰੇਖ ਹੇਠ ਵਲੰਟੀਅਰਾਂ ਦੁਆਰਾ ਸਕੂਲ ਦੀ ਸਫਾਈ ਕੀਤੀ ਗਈ ਅਤੇ ਬੂਟੇ ਵੀ ਲਗਾਏ ਗਏ।ਸਾਰੇ ਵਲੰਟੀਅਰਾਂ ਨੇ ਸਕੂਲ ਦੀਆਂ ਕਲਾਸਾਂ ਵਿਚ ਜਾ ਕੇ ਬੱਚਿਆਂ ਨੂੰ ਬੂਟਿਆਂ ਪ੍ਰਤੀ ਅਤੇ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕ ਕੀਤਾ।ਸਰਕਾਰੀ ਸਕੂਲ ਦਿਉਣ ਦੇ ਪਿ੍ਰੰਸੀਪਲ ਸਾਹਿਬ ਨੇ ਵਲੰਟੀਅਰਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਾਰੇ ਵਲੰਟੀਅਰਾਂ ਦਾ ਧੰਨਵਾਦ ਕਰਦਿਆਂ ਉਹਨਾਂ ਦੇ ਕੰਮਾਂ ਦੀ ਭਰਪੂਰ ਪ੍ਰਸੰਸਾ ਕੀਤੀ।ਉਹਨਾਂ ਨੇ ਵਲੰਟੀਅਰਾਂ ਨੂੰ ਅਜਿਹੇ ਚੰਗੇ ਕੰਮ ਕਰਨ ਲਈ ਪ੍ਰੇਰਿਤ ਵੀ ਕੀਤਾ।ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ਼ ਵਲੋਂ ਬਾਬਾ ਫ਼ਰੀਦ ਕਾਲਜ ਦੇ ਵਲੰਟੀਅਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।ਇਸ ਮੌਕੇ ਸਕੂਲ ਦੇ ਬੱਚਿਆਂ ਅਤੇ ਵਲੰਟੀਅਰਾਂ ਨੇ ਕਲਚਰ ਪ੍ਰੋਗਰਾਮ ਵੀ ਪੇਸ਼ ਕੀਤੇ।ਇਹ ਇੱਕ ਰੋਜ਼ਾ ਕੈਂਪ ਡਿਪਟੀ ਡੀਨ (ਐਨ.ਐਸ.ਐਸ) ਦੀ ਅਗਵਾਈ ਵਿੱਚ ਸਫਲਤਾਪੂਰਵਕ ਨੇਪਰੇ ਚੜ੍ਹਿਆ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਵਲੰਟੀਅਰਾਂ ਨੂੰ ਅਜਿਹੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media