ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਸਚਖੰਡ ਸ੍ਰੀ ਹਰਿਮੰਦਰ
ਸਾਹਿਬ ਫੇਰੀ ਸਮੇਂ ਉਨ੍ਹਾਂ ਦੇ ਨਾਲ ਆਈ ਮੀਡੀਆ ਟੀਮ ਵਿਚ ਪਹੁੰਚੇ ਵਤਨੋਂ ਪਾਰ ਅਖਬਾਰ ਦੇ ਮੁੱਖ ਸੰਪਾਦਕ ਅਤੇ ਉਘੇ ਪੱਤਰਕਾਰ ਕੰਵਲਜੀਤ ਸਿੰਘ ਕੰਵਲ ਨੂੰ ਬੇਦੀ ਲਾਲ ਸਿੰਘ ਸਾਹਿਤਕਾਰ ਯਾਦਗਾਰ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਦੀ ਗੋਲਡ ਪਲੇਟਡ ਤਸਵੀਰ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ. ਕੰਵਲ ਜਿਥੇ ਕੈਨੇਡਾ ਵਿਖੇ ਵਤਨੋਂ ਪਾਰ ਅਖਬਾਰ ਚਲਾ ਰਹੇ ਹਨ ਉਥੇ ਪੱਤਰਕਾਰੀ ਵਿਚ ਵੀ ਉਨ੍ਹਾਂ ਦਾ ਅਹਿਮ ਸਥਾਨ ਹੈ।ਉਨ੍ਹਾਂ ਨੇ ਵਿਦੇਸ਼ ਵਿਚ ਵਿਚਰਦਿਆਂ ਮਾਂ ਬੋਲੀ ਪੰਜਾਬੀ ਲਈ ਸਿਰਤੋੜ ਜਤਨ ਕੀਤੇ ਹਨ ਤੇ ਫੋਟੋ ਪੱਤਰਕਾਰੀ ਵਜੋਂ ਵੀ ਕੰਵਲ ਦਾ ਨਿਵੇਕਲਾ ਨਾਮ ਹੈ।ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਸ੍ਰੀ ਅੰਮ੍ਰਿਤਸਰ ਫੇਰੀ ਸਮੇਂ ਉਹ ਵਿਸ਼ੇਸ ਤੌਰ ਤੇ ਪੰਜਾਬ ਆਏ ਹਨ।ਪੰਜਾਬੀ ਮਾਂ ਬੋਲੀ ਪ੍ਰਤੀ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਬੇਦੀ ਲਾਲ ਸਿੰਘ ਸਾਹਿਤਕਾਰ ਯਾਦਗਾਰ ਕਮੇਟੀ ਵੱਲੋਂ ਉਨ੍ਹਾਂ ਦਾ ਵਿਸ਼ੇਸ ਸਨਮਾਨ ਕੀਤਾ ਗਿਆ।ਕੰਵਲ ਦਾ ਸਨਮਾਨ ਕਰਨ ਮੌਕੇ ਦਿਲਜੀਤ ਸਿੰਘ ਬੇਦੀ ਦੇ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ, ਇੰਦਰਜੀਤ ਸਿੰਘ ਬਾਸਰਕੇ ਅਤੇ ਦਰਸ਼ਨ ਸਿੰਘ ਪੰਨੂ ਵੀ ਹਾਜ਼ਰ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media