Sunday, December 22, 2024

ਹਿਊਮਨ ਜੈਨੇਟਿਕਸ ਵਿਭਾਗ ਨੇ ਮਾਂ ਬੋਲੀ ਦਿਵਸ ਮਨਾਇਆ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਿਊਮਨ ਜੈਨੇਟਿਕਸ PPN2302201830ਵਿਭਾਗ ਨੇ ਅੰਤਰਰਾਸ਼ਟਰੀ ਮਾਤ ਭਾਸ਼ ਦਿਵਸ ਨੂੰ ਸਮਰਪਿਤ “ਮਾਂ ਬੋਲੀ ਦਿਵਸ” ਮਨਾਇਆ ਗਿਆ।ਵਿਭਾਗ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਅੰਗਰੇਜ਼ੀ, ਹਿੰਦੀ, ਪੰਜਾਬੀ ਅਤੇ ਉਰਦੂ ਭਾਸ਼ਣ ਦਿੱਤੇ ਗਏ ਸਨ। ਉਨ੍ਹਾਂ ਮਾਂ ਬੋਲੀ ਦੀ ਮਹੱਤਤਾ ਨੂੰ ਉਜਾਗਰ ਕੀਤਾ।ਵਿਦਿਆਰਥੀਆਂ ਦੁਆਰਾ ਵੱਖ ਵੱਖ ਭਾਸ਼ਾਵਾਂ ਅਤੇ ਭਾਰਤ ਦੇ ਵੱਖ ਵੱਖ ਖੇਤਰਾਂ ਦੀਆਂ ਰਵਾਇਤੀ ਪਹਿਰਾਵਿਆਂ ਸਬੰਧੀ ਸਲੋਗਨ ਵੀ ਤਿਆਰ ਕੀਤੇ ਗਏ।ਵਿਭਾਗ ਦੇ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਇਸ ਸਮਾਗਮ ਨੂੰ ਬਹੁਤ ਉਤਸ਼ਾਹ ਨਾਲ ਮਨਾਇਆ।
ਵਿਦਿਆਰਥੀਆਂ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਪੱਛਮੀ ਸਭਿਅਤਾ ਅਤੇ ਬੋਲੀ ਦੇ ਪ੍ਰਭਾਵ ਹੇਠ ਆਪਣੀਆਂ ਸਥਾਨਕ ਭਾਸ਼ਾਵਾਂ ਨੂੰ ਭੁਲਾਉਣਾ ਨਹੀਂ ਚਾਹੀਦਾ।ਉਨ੍ਹਾਂ ਕਿਹਾ ਕਿ ਮਨ ਦੀਆਂ ਭਾਵਨਾਵਾਂ ਨੰੁ ਵਿਅਕਤ ਕਰਨ ਲਈ ਮਾਂ ਬੋਲੀ ਹੀ ਇਕ ਸਾਰਥਕ ਸਾਧਨ ਹੈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply