Wednesday, July 29, 2026

ਬਰਤਾਨੀਆ ’ਚ ਸਿੱਖ ’ਤੇ ਨਸਲੀ ਹਮਲੇ ਦੀ ਸ਼੍ਰੋਮਣੀ ਕਮੇਟੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 23 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬਰਤਾਨੀਆ ਦੀ ਸੰਸਦ ਦੇ ਬਾਹਰ ਇੱਕ ਸਿੱਖ ’ਤੇ ਇੱਕ ਗੋਰੇ ਵਲੋਂ ਨਸਲੀ SGPCਹਮਲੇ ਨੂੰ ਸ਼੍ਰੋਮਣੀ ਕਮੇਟੀ ਨੇ ਮੰਦਭਾਗਾ ਕਰਾਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਕਿਹਾ ਕਿ ਰਵਨੀਤ ਸਿੰਘ ਨਾਂ ਦੇ ਇੱਕ ਸਿੱਖ ਦੀ ਦਸਤਾਰ ਨੂੰ ਹੱਥ ਪਾਉਣ ਵਾਲੇ ਗੋਰੇ ਨੂੰ ਤੁਰੰਤ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।ਉਨਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਦੀ ਸੁਰੱਖਿਆ ਲਈ ਲੋੜੀਂਦੇ ਕਦਮ ਉਠਾਉਣ ਅਤੇ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਸਿੱਖਾਂ ਦੀ ਪਛਾਣ ਬਾਰੇ ਜਾਗਰੂਕਤਾ ਫੈਲਾਉਣ ਲਈ ਕਹਿਣ।

Check Also

ਸਿਹਤ ਵਿਭਾਗ ਵੱਲੋਂ ਕੋਟਪਾ ਐਕਟ ਤਹਿਤ 15 ਦੁਕਾਨਦਾਰਾਂ ਦੇ ਕੱਟੇ ਚਲਾਨ

ਅੰਮ੍ਰਿਤਸਰ, 28 ਜੁਲਾਈ ( ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਵੱਲੋਂ …

Leave a Reply