ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀ ਪਿੰਡ ਕਾਲੇ ਘਣੂਪੁਰ ਵਿਖੇ ਗੈਸੀ ਗੁਬਾਰੇ ਦਾ ਸਿਲੰਡਰ ਫੱਟਣ
ਦੋਰਾਨ ਜਖ਼ਮੀ ਹੋਏ ਬੱਚਿਆਂ ਦਾ ਹਾਲ ਜਾਣਨ ਲਈ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਅਮਨਦੀਪ ਹਸਪਤਾਲ ਵਿਖੇ ਗਏ।ਜਿਥੇ ਉਨਾਂ ਨੇ ਹਾਦਸੇ ਵਿਚ ਜਖ਼ਮੀ ਹੋਏ ਬੱਚਿਆਂ ਦਾ ਹਾਲ ਚਾਲ ਪੁਛਿਆ ਅਤੇ ਉਨਾਂ ਦੇ ਪਰਿਵਾਰਾਂ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਉਨਾਂ ਦੇ ਨਾਲ ਰਾਜਕੁਮਾਰ ਵੇਰਕਾ ਵਿਧਾਇਕ ਹਲਕਾ ਪੱਛਮੀ, ਕਰਮਜੀਤ ਸਿੰਘ ਰਿੰਟੂ ਮੇਅਰ ਅੰਮਿ੍ਤਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੀ ਸਨ।
ਇਸ ਮੌਕੇ ਸਿੱਧੂ ਨੇ ਕਿਹਾ ਕਿ ਹਾਦਸੇ ਵਿਚ ਜਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਪੂਰਾ ਖਰਚ ਸਰਕਾਰ ਵਲੋ ਕੀਤਾ ਜਾਵੇਗਾ ਅਤੇ ਹਾਦਸੇ ਦੌਰਾਨ ਜਿੰਨਾਂ ਜਖ਼ਮੀਆਂ ਦੇ ਅੰਗ ਨਹੀ ਰਹੇ ਉਨਾਂ ਨੂੰ ਸਰਕਾਰ ਵਲੋ ਬਣਾਵਟੀ ਅੰਗ ਵੀ ਮੁਹੱਈਆ ਕਰਵਾਏ ਜਾਣਗੇ।ਸਿੱਧੂ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋ ਇਸ ਘਟਨਾ ਤੇ ਬਹੁਤ ਦੁੱਖ ਪ੍ਰਗਟਾਇਆ ਗਿਆ ਹੈ ਅਤੇ ਕਿਹਾ ਹੈ ਕਿ ਸਰਕਾਰ ਇਸ ਸੰਕਟ ਦੀ ਘੜੀ ਵਿਚ ਇੰਨਾਂ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਇੰਨਾਂ ਪਰਿਵਾਰਾਂ ਦੀ ਆਰਥਿਕ ਮਦਦ ਦਾ ਭਰੋਸਾ ਵੀ ਦਿੱਤਾ ਹੈ। ਇਸ ਮੌਕੇ ਰਾਜ ਕੁਮਾਰ ਵੈਰਕਾ ਹਲਕਾ ਵਿਧਾਇਕ ਪੱਛਮੀ ਨੇ ਵੀ ਜਖ਼ਮੀਆਂ ਦਾ ਹਾਲ ਚਾਲ ਪੁਛਿਆ ਅਤੇ ਉਨਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਵਲੋ ਉਨਾਂ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media