Sunday, September 13, 2026

ਹਫ਼ਤਾਵਾਰੀ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 26 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ PPN2602201802ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਮਹਿੰਦਰ ਸਿੰਘ ਨਾਨਕ ਨਾਮ ਲੇਵਾ ਦੇ ਗ੍ਰਹਿ ਮਿੰਨੀ ਸੈਕਟਰੀਏਟ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ ਦੀਆਂ ਬਾਣੀਆਂ `ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ `ਚ ਕੀਤੇ ਗਏ।ਸੁਸਾਇਟੀ ਮੈਂਬਰਾਂ ਨੇ  ਸ਼ਬਦ ਕੀਰਤਨ ਗਾਇਨ ਕੀਤਾ।ਰਾਕੇਸ਼ ਸਿੰਘ, ਅਮਰਜੀਤ ਸਿੰਘ, ਚਰਨਜੀਤ ਸਿੰਘ, ਜੋਗਿੰਦਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਗੁਰਦਰਸ਼ਨ ਸਿੰਘ ਆਦਿ ਮੈਂਬਰਾਂ ਨੇ ਸਮਾਗਮ ਵਿੱਚ ਭਾਗ ਲਿਆ।ਸੁਸਾਇਟੀ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ੍ਹ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸਨਮਾਨਿਤ ਕੀਤਾ ਗਿਆ।ਸੰਗਤਾਂ ਨੂੰ  ਗੁਰੂ ਕਾ ਲੰਗਰ ਵੀ ਵਰਤਾਇਆ ਗਿਆ।

Check Also

ਮਨੁੱਖੀ ਜੀਵਨ ਲਈ ਰਾਹ ਦਸੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ

ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਕੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ …

Leave a Reply