ਅੰਮਿ੍ਤਸਰ, 26 ਫਰਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਜ਼ਦੀਕ ਗੁਰੂ ਤੇਗ ਬਹਾਦਰ
ਸਾਹਿਬ ਜੀ ਦੀ ਸਦੀਵੀ ਯਾਦ ‘ਚ ਸਥਾਪਿਤ ਗੁਰਦੁਆਰਾ ਥੜ੍ਹਾ ਸਾਹਿਬ ਪਾ: 9ਵੀਂ ਦੀ ਨਵੀਂ ਇਮਾਰਤ ਦਾ ਉਦਘਾਟਨ 28 ਫਰਵਰੀ ਦਿਨ ਬੁੱਧਵਾਰ ਨੂੰ ਕੀਤੇ ਜਾਣ ਪ੍ਰਤੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ’ਚ ਅੱਜ ਗੁਰਦੁਆਰਾ ਸਾਹਿਬ ਨੂੰ ਦੁੱਧ ਨਾਲ ਇਸ਼ਨਾਨ ਕਰਾਇਆ ਗਿਆ ਅਤੇ ਹੋਰ ਲੋੜੀਂਦੀਆਂ ਤਿਆਰੀਆਂ ਕੀਤੀਆਂ ਗਈਆਂ।26 ਫਰਵਰੀ ਨੂੰ 10 ਵਜੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇੱਕ ਨਗਰ ਕੀਰਤਨ ਦੇ ਰੂਪ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਪਵਿੱਤਰ ਸਰੂਪ ਸੁਸ਼ੋਭਿਤ ਕਰ ਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਜਾਵੇਗੀ।ਜਿਸ ਦਾ ਭੋਗ 28 ਨੂੰ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਇਆ ਜਾਵੇਗਾ।ਉਹਨਾਂ ਕਿਹਾ ਕਿ 28 ਨੂੰ ਇਸ ਪਵਿੱਤਰ ਅਸਥਾਨ ਨੂੰ ਸੰਗਤ ਦੇ ਦਰਸ਼ਨ ਦੀਦਾਰੇ ਲਈ ਸਮਰਪਿਤ ਕਰਦਿਆਂ ਸ਼੍ਰੋਮਣੀ ਕਮੇਟੀ ਨੂੰ ਸੌਂਪ ਦਿੱਤਾ ਜਾਵੇਗਾ।ਇਸ ਮੌਕੇ ਜਥੇਦਾਰ ਜਰਨੈਲ ਸਿੰਘ, ਬਾਬਾ ਅਜੀਤ ਸਿੰਘ, ਭਾਈ ਬਲਵਿੰਦਰ ਸਿੰਘ ਪਾਉਂਟਾ ਸਾਹਿਬ, ਭਾਈ ਮੇਜਰ ਸਿੰਘ ਯੂ.ਐਸ.ਏ, ਦਲਬੀਰ ਸਿੰਘ ਯੂ.ਐਸ.ਏ, ਜਸਕਰਨ ਸਿੰਘ ਕੈਨੇਡਾ, ਜਸਪਾਲ ਸਿੰਘ ਸਿੱਧੂ ਮੁੰਬਈ, ਬਾਬਾ ਜੀਵਾ ਸਿੰਘ, ਬਾਬਾ ਸਤਨਾਮ ਸਿੰਘ, ਭਾਈ ਪ੍ਰਨਾਮ ਸਿੰਘ, ਮੇਹਰ ਸਿੰਘ ਮੋਰਾਂਵਾਲੀ, ਪ੍ਰਕਾਸ਼ ਸਿੰਘ, ਪ੍ਰਤਾਪ ਸਿੰਘ, ਭਾਈ ਜੋਬਨਪ੍ਰੀਤ ਸਿੰਘ, ਡਾ: ਅਵਤਾਰ ਸਿੰਘ ਬੁੱਟਰ, ਹਰਭਜਨ ਸਿੰਘ ਫੋਰਮੈਨ, ਸੁੱੱਚਾ ਸਿੰਘ, ਚਰਨਜੀਤ ਸਿੰਘ, ਮਾਸਟਰ ਭੀਮ ਸਿੰਘ, ਬਲਵਿੰਦਰ ਸਿੰਘ ਨੋਨਾ, ਸ਼ੇਰ ਸਿੰਘ, ਹਰਵਿੰਦਰ ਸਿੰਘ, ਬੋਹੜ ਸਿੰਘ, ਨਿਰਮਲ ਸਿੰਘ, ਜਸਬੀਰ ਸਿੰਘ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media